
National
0
ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
- by Jasbeer Singh
- November 4, 2024

ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਫ਼ਾਂਸੀ ਦੀ ਸਜ਼ਾ ਯਾਫ਼ਤਾ ਵਾਲੇ ਕੈਦੀ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ । ਹੁਣ 18 ਨਵੰਬਰ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਇਸ ਬਾਰੇ ਫੈਸਲਾ ਲਵੇ ਨਹੀਂ ਤਾਂ ਅਦਾਲਤ ਨੂੰ ਫੈਸਲਾ ਲੈਣਾ ਪਵੇਗਾ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਉਹ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰੇਗੀ ।ਰਾਜੋਆਣਾ ਕਰੀਬ 27 ਸਾਲਾਂ ਤੋਂ ਜੇਲ੍ਹ ਵਿੱਚ ਹੈ ਅਤੇ ਉਸ ਦੀ ਰਹਿਮ ਦੀ ਅਪੀਲ ਵੀ 12 ਸਾਲਾਂ ਤੋਂ ਵੱਧ ਸਮੇਂ ਤੋਂ ਕੇਂਦਰ ਸਰਕਾਰ ਕੋਲ ਪੈਂਡਿੰਗ ਹੈ ।