ਸੁਪਰੀਮ ਕੋਰਟ ਨੇ ਕੀਤੀ ਸਰਕਾਰੀ ਕਾਲਜਾਂ `ਚ 1158 ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਪ੍ਰਕਿਰਿਆ ਰੱਦ
- by Jasbeer Singh
- October 6, 2025
ਸੁਪਰੀਮ ਕੋਰਟ ਨੇ ਕੀਤੀ ਸਰਕਾਰੀ ਕਾਲਜਾਂ `ਚ 1158 ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਪ੍ਰਕਿਰਿਆ ਰੱਦ ਨਵੀਂ ਦਿੱਲੀ, 6 ਅਕਤੂਬਰ 2025 : ਭਾਰਤ ਦੇਸ਼ ਦੀ ਮਾਨਯੋਗ ਤੇ ਸਰਵਉਚ ਸੁਪਰੀਮ ਕੋਰਟ ਨੇ ਅੱਜ ਪੰਜਾਬ ਦੇ ਸਰਕਾਰੀ ਕਾਲਜਾਂ ਦੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ ।ਜਿਸ ਨਾਲ ਪੰਜਾਬ ਸਰਕਾਰ ਨੂੰ ਇਕ ਜ਼ਬਰਦਸਤ ਝਟਕਾ ਲੱਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਿੰਗਲ ਬੈਂਚ ਨੇ ਸਾਲ 2022 ਵਿੱਚ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ । ਹਾਲਾਂਕਿ ਪਿਛਲੇ ਸਾਲ ਹਾਈ ਕੋਰਟ ਦੇ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਸੀ । 2022 ਵਿਚ ਹਾਈਕੋਰਟ ਨੇ ਕਰ ਦਿੱਤੀ ਸੀ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਰੱਦ ਜਾਣਕਾਰੀ ਅਨੁਸਾਰ ਅਗਸਤ 2022 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਨੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਰੱਦ ਕਰ ਦਿੱਤੀ ਸੀ ।ਜਿਸ ਤੋਂ ਬਾਅਦ ਸਿੰਗਲ ਬੈਂਚ ਦੇ ਫੈਸਲੇ ਤੋਂ ਬਾਅਦ ਸਰਕਾਰ ਡਬਲ ਬੈਂਚ ਕੋਲ ਚਲੀ ਗਈ। ਜਿੱਥੇ ਪੰਜਾਬ ਸਰਕਾਰ ਨੇ ਅਦਾਲਤ ਵਿੱਚ ਕਈ ਦਲੀਲਾਂ ਪੇਸ਼ ਕੀਤੀਆਂ ਸਨ, ਜਿਨ੍ਹਾਂ ਨੇ ਇਹ ਸਾਬਤ ਕਰਨ ਦੀ ਕੋਸਿਸਿ਼ ਕੀਤੀ ਸੀ ਕਿ ਭਰਤੀ ਪ੍ਰਕਿਰਿਆ ਬਿਲਕੁਲ ਸਹੀ ਹੈ। ਫੈਸਲਾ ਸਰਕਾਰ ਦੇ ਹੱਕ ਵਿੱਚ ਆਇਆ ਸੀ ।

