
1984 ਸਿੱਖ ਨਸਲਕੁਸ਼ੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਬਲਵਾਨ ਖੋਖਰ ਨਹੀਂ ਦਿੱਤੀ ਜ਼ਮਾਨਤ
- by Jasbeer Singh
- January 6, 2025

1984 ਸਿੱਖ ਨਸਲਕੁਸ਼ੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਬਲਵਾਨ ਖੋਖਰ ਨਹੀਂ ਦਿੱਤੀ ਜ਼ਮਾਨਤ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਅੱਜ 1984 ਸਿੱਖ ਨਸਲਕੁਸ਼ੀ ਦੇ ਇਕ ਮਾਮਲੇ ਦੀ ਸੁਣਵਾਈ ਦੌਰਾਨ ਬਲਵਾਨ ਖੋਖਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ । ਦੱਸਣਯੋਗ ਹੈ ਕਿ 1984 ਸਿੱਖ ਨਸਲਕੁਸ਼ੀ ਦੀ ਸੁਣਵਾਈ ਦਾ ਚੱਲ ਰਿਹਾ ਮਾਮਲਾ ਸੱਜਣ ਕੁਮਾਰ ਤੇ ਬਲਵਾਨ ਖੋਖਰ ਨਾਲ ਸਬੰਧਤ ਹੈ ਤੇ ਬਲਵਾਨ ਖੋਖਰ ਨੇ ਪਿਛਲੇ ਦਿਨੀਂ ਸੁਪਰੀਮ ਕੋਰਟ ਵਿਚ ਇਕ ਅਰਜ਼ੀ ਦਾਖਲ ਕਰਕੇ ਇਹ ਕਹਿੰਦਿਆਂ ਜ਼ਮਾਨਤ ਮੰਗੀ ਸੀ ਉਸ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਲੱਗੀਆਂ ਹੋਈਆਂ ਹਨ ਤੇ ਉਸ ਦਾ 50 % ਸਰੀਰ ਕੰਮ ਨਹੀਂ ਕਰਦਾ । ਇਸ ਦੇ ਨਾਲ ਉਸ ਨੇ ਕਿਹਾ ਕਿ ਕੁੱਲ ਮਿਲਾ ਕੇ ਉਹ ਪਿਛਲੇ 12 ਸਾਲ ਤੋਂ ਜੇਲ ਵਿਚ ਹੈ । ਇਸ ਲਈ ਉਸ ਨੂੰ ਜ਼ਮਾਨਤ ਦਿੱਤੀ ਜਾਵੇ । ਬਲਵਾਨ ਖੋਖਰ ਦੀ ਇਸ ਅਰਜ਼ੀ ਦਾ ਵਿਰੋਧ ਕਰਦਿਆਂ ਸਿੱਖ ਵਕੀਲ ਐਚਐਸ ਫੂਲਕਾ ਨੇ ਕਿਹਾ ਕਿ ਇਹ ਮਾਮਲਾ ਸਿੱਧੇ ਤੌਰ `ਤੇ 5 ਕਤਲਾਂ ਨਾਲ ਜੁੜਿਆਂ ਹੋਇਆ ਹੈ। ਇਸ ਤੋਂ ਇਲਾਵਾ ਉਸ ਇਲਾਕੇ ਵਿਚ 241 ਸਿੱਖਾਂ ਦਾ ਕਤਲ ਹੋਇਆ ਸੀ ਤੇ ਭੀੜ ਦੀ ਅਗਵਾਈ ਉਹ ਲੋਕ ਕਰ ਰਹੇ ਸਨ, ਇਸ ਲਈ ਉਹ ਲੋਕ ਜ਼ਮਾਨਤ ਦੇ ਹੱਕਦਾਰ ਨਹੀਂ ਹੈ । ਫੂਲਕਾ ਦੀਆਂ ਦਲੀਲਾਂ ਸੁਣ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਜੇਕਰ ਅੱਜ ਇਕ ਦੋਸ਼ੀ ਨੂੰ ਜ਼ਮਾਨਤ ਦੇ ਦਿੱਤੀ ਤਾਂ ਉਸ ਤੋਂ ਬਾਅਦ ਦੂਜਾ ਦੋਸ਼ੀ ਵੀ ਜ਼ਮਾਨਤ ਅਰਜ਼ੀ ਦਾਇਰ ਕਰੇਗਾ।