
National
0
ਸੁਪਰੀਮ ਕੋਰਟ ਨੇ ਦਿੱਤਾ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਦਾ ਹੋਰ ਸਮਾ
- by Jasbeer Singh
- December 31, 2024

ਸੁਪਰੀਮ ਕੋਰਟ ਨੇ ਦਿੱਤਾ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਦਾ ਹੋਰ ਸਮਾ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਦਾ ਹੋਰ ਸਮਾਂ ਪ੍ਰਦਾਨ ਕਰ ਦਿੱਤਾ ਹੈ ਤਾਂ ਜੋ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵਲੋਂ ਪਹਿਲਾਂ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ ਤੇ 31 ਦਸੰਬਰ ਤੱਕ ਅਜਿਹਾ ਕਰਨ ਵਿਚ ਪੰਜਾਬ ਸਰਕਾਰ ਅਸਫਲ ਰਹੀਫ।ਜਿਕਰਯੋਗ ਹੈ ਕਿ ਪੰਜਾਬ ਦੇ ਜਿ਼ਲਾ ਸੰਗਰੂਰ ਦੇ ਖਨੌਰੀ ਬਾਰਡਰ ਤੇ ਫਸਲਾਂ ਸਬੰਧੀ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਦੀ ਮੰਗ ਲਈ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਪਿਛਲੇ 36 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਹਨ ।