
ਸੁਪਰੀਮ ਕੋਰਟ ਨੇ ਭਰਤ ਇੰਦਰ ਚਾਹਲ ਨੂੰ ਗ੍ਰਿਫ਼ਤਾਰੀ ਤੋਂ ਪੂਰੀ ਸੁਰੱਖਿਆ
- by Jasbeer Singh
- January 25, 2025

ਸੁਪਰੀਮ ਕੋਰਟ ਨੇ ਭਰਤ ਇੰਦਰ ਚਾਹਲ ਨੂੰ ਗ੍ਰਿਫ਼ਤਾਰੀ ਤੋਂ ਪੂਰੀ ਸੁਰੱਖਿਆ ਚੰਡੀਗੜ੍ਹ, 25 ਜਨਵਰੀ : ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਭਾਰਤ ਦੇਸ਼ ਦੀ ਮਾਨਯੋਗ ਤੇ ਸਰਵਉਚ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੰਗ਼ ਗ੍ਰਿਫ਼ਤਾਰੀ ਤੋਂ ਪੂਰੀ ਸੁਰੱਖਿਆ ਪ੍ਰਦਾਨ ਕੀਤੀ ਹੈ । ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਸਾਲ 2022 ਵਿੱਚ ਭਰਤ ਇੰਦਰ ਸਿੰਘ ਚਾਹਲ ਖਿਲਾਫ ਜਾਂਚ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਗਈ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਇਸ ਮਾਮਲੇ ਵਿੱਚ ਉਹਨਾਂ ਦੇ ਖਿਲਾਫ ਐਫ. ਆਈ. ਆਰ. ਵੀ ਦਰਜ ਕੀਤੀ ਸੀ । ਇਸੇ ਮਾਮਲੇ ਵਿਚ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ਵਿਚ ਭਰਤ ਇੰਦਰ ਚਾਹਲ ਨੇ ਕਿਹਾ ਸੀ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਸ਼ ਕਾਰਨ ਪਿਛਲੀ ਸਰਕਾਰ ਦੇ ਆਗੂਆਂ ਅਤੇ ਨਜ਼ਦੀਕੀਆਂ ‘ਤੇ ਕਾਰਵਾਈ ਕਰ ਰਹੀ ਹੈ ਅਤੇ ਇਸ ਤਰ੍ਹਾਂ ਉਸ ਨੂੰ ਵੀ ਫਸਾਉਣ ਦੀ ਕੋਸਿ਼ਸ਼ ਕਰ ਰਹੀ ਹੈ । ਚਾਹਲ ਨੇ ਦੱਸਿਆ ਸੀ ਕਿ ਉਹਨਾਂ ਨੇ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦਾਂ ਅਤੇ ਆਮਦਨ ਦਾ ਪੂਰਾ ਵੇਰਵਾ ਦਿੱਤਾ ਹੈ, ਇਸ ਦੇ ਬਾਵਜੂਦ ਉਸ ਨੂੰ ਰੰਜਸ਼ ਕਾਰਨ ਫਸਾਇਆ ਜਾ ਰਿਹਾ ਹੈ । ਉਹਨਾਂ ਇਹ ਵੀ ਕਿਹਾ ਸੀ ਕਿ ਉਹ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਨ ਉਹਨਾਂ ਨੂੰ ਅਗੇਤੀ ਜ਼ਮਾਨਤ ਦਿੱਤੀ ਜਾਵੇ ਪਰ ਹਾਈ ਕੋਰਟ ਨੇ ਉਹਨਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਹਨਾਂ ਨੇ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਸੀ ਤੇ ਹੁਣ ਸੁਪਰੀਮ ਕੋਰਟ ਨੇ ਚਾਹਲ ਨੂੰ ਵੱਡੀ ਰਾਹਤ ਦਿੰਦਿਆਂ ਗ੍ਰਿਫਤਾਰੀ ਤੇ ਮੁਕੰਮਲ ਰੋਕ ਲਗਾ ਦਿੱਤੀ ਹੈ ।