
ਸੁਪਰੀਮ ਕੋਰਟ ਨੇ ਲਗਾਈ ਐਨ. ਸੀ. ਪੀ. ਸੀ. ਆਰ. ਦੀ ਮਦਰੱਸਿਆਂ ਨੂੰ ਬੰਦ ਕਰਨ ਦੀ ਸਿਫ਼ਾਰਸ਼ `ਤੇ ਰੋਕ
- by Jasbeer Singh
- October 21, 2024

ਸੁਪਰੀਮ ਕੋਰਟ ਨੇ ਲਗਾਈ ਐਨ. ਸੀ. ਪੀ. ਸੀ. ਆਰ. ਦੀ ਮਦਰੱਸਿਆਂ ਨੂੰ ਬੰਦ ਕਰਨ ਦੀ ਸਿਫ਼ਾਰਸ਼ `ਤੇ ਰੋਕ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਐਨ. ਸੀ. ਪੀ. ਸੀ. ਆਰ.) ਦੀ ਮਦਰੱਸਿਆਂ ਨੂੰ ਬੰਦ ਕਰਨ ਦੀ ਸਿਫ਼ਾਰਸ਼ `ਤੇ ਰੋਕ ਲਗਾ ਦਿੱਤੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਐਨ. ਸੀ. ਪੀ. ਸੀ. ਆਰ. ਦੀ ਸਿਫ਼ਾਰਸ਼ `ਤੇ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨੋਟਿਸ ਜਾਰੀ ਕੀਤਾ ਹੈ। ਚਾਰ ਹਫ਼ਤਿਆਂ ਬਾਅਦ ਮੁੜ ਸੁਣਵਾਈ ਹੋਵੇਗੀ।ਸੁਪਰੀਮ ਕੋਰਟ ਨੇ ਗੈਰ ਮਾਨਤਾ ਪ੍ਰਾਪਤ ਮਦਰੱਸਿਆਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਤਬਦੀਲ ਕਰਨ ਦੇ ਯੂਪੀ ਸਰਕਾਰ ਦੇ ਫੈਸਲੇ `ਤੇ ਵੀ ਰੋਕ ਲਗਾ ਦਿੱਤੀ ਹੈ। ਦਰਅਸਲ, ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਐਨ. ਸੀ. ਪੀ. ਸੀ. ਆਰ.) ਨੇ ਸਿੱਖਿਆ ਦੇ ਅਧਿਕਾਰ ਕਾਨੂੰਨ ਦੀ ਪਾਲਣਾ ਨਾ ਕਰਨ ਲਈ ਸਰਕਾਰੀ ਫੰਡ ਅਤੇ ਸਹਾਇਤਾ ਪ੍ਰਾਪਤ ਮਦਰੱਸਿਆਂ ਨੂੰ ਬੰਦ ਕਰਨ ਦੀ ਸਿਫਾਰਸ਼ ਕੀਤੀ ਸੀ।ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ ਨੇ ਆਪਣੀ ਤਾਜ਼ਾ ਰਿਪੋਰਟ ਵਿੱਚ ਮਦਰੱਸਿਆਂ ਦੇ ਕੰਮਕਾਜ `ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਸੀ ਅਤੇ ਕਿਹਾ ਸੀ ਕਿ ਜਦੋਂ ਤੱਕ ਉਹ ਸਿੱਖਿਆ ਦੇ ਅਧਿਕਾਰ ਕਾਨੂੰਨ ਦੀ ਪਾਲਣਾ ਨਹੀਂ ਕਰਦੇ ਹਨ ਤਾਂ ਸਰਕਾਰ ਦੁਆਰਾ ਉਨ੍ਹਾਂ ਨੂੰ ਦਿੱਤੇ ਜਾਂਦੇ ਫੰਡਾਂ ਨੂੰ ਰੋਕ ਦਿੱਤਾ ਜਾਵੇ।
Related Post
Popular News
Hot Categories
Subscribe To Our Newsletter
No spam, notifications only about new products, updates.