ਸੁਪਰੀਮ ਕੋਰਟ ਨੇ ਕੀਤਾ ਹਰਚਰਨ ਭੁੱਲਰ ਨੂੰ ਜਮਾਨਤ ਦੇੇਣ ਤੋਂ ਇਨਕਾਰ ਨਵੀਂ ਦਿੱਲੀ, 10 ਅਪ੍ਰੈਲ 2026 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਵਲੋਂ ਅੱਜ ਪੰਜਾਬ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਭੁੱਲਰ ਨੂੰ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੀ ਆਖਿਆ ਸੁਪਰੀਮ ਕੋਰਟ ਦੇ ਬੈਂਚ ਨੇ ਮਿਲੀ ਜਾਣਕਾਰੀ ਅਨੁਸਾਰ ਸੀ. ਬੀ. ਆਈ. ਵਲੋਂ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸ਼ਾਮਲ ਪੰਜਾਬ ਦੇ ਮੁਅੱਤਲ ਚੱਲ ਰਹੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਜੋ ਸੁਪਰੀਮ ਕੋਰਟ ਵਲੋਂ ਜੋ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਦੀ ਅਗਵਾਈ ਕਰਨ ਵਾਲੇ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਅਤੇ ਵਿਪੁਲ ਐਮ ਪੰਚੋਲੀ ਦੇ ਬੈਂਚ ਨੇ ਕਿਹਾ ਕਿ ਜੇਕਰ ਮਾਮਲੇ ਦੀ ਸੁਣਵਾਈ 2 ਮਹੀਨਿਆਂ ਵਿੱਚ ਸ਼ੁਰੂ ਨਹੀਂ ਹੁੰਦੀ ਹੈ ਤਾਂ ਉਹ ਰਾਹਤ ਲਈ ਮੁੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾ ਸਕਦੇ ਹਨ।
