ਸੁਪਰੀਮ ਕੋਰਟ ਨੇ ਅਬੂ ਸਲੇਮ ਦੀ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ
- by Jasbeer Singh
- February 17, 2026
ਸੁਪਰੀਮ ਕੋਰਟ ਨੇ ਅਬੂ ਸਲੇਮ ਦੀ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ ਨਵੀਂ ਦਿੱਲੀ, 17 ਫਰਵਰੀ 2026 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਗੈਂਗਸਟਰ ਅਬੂ ਸਲੇਮ ਦੀ ਪਟੀਸ਼ਨ `ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੀ ਦਾਅਵਾ ਕੀਤਾ ਗਿਆ ਸੀ ਪਟੀਸ਼ਨ ਵਿਚ ਅਬੂ ਸਲੇਮ ਵਲੋਂ ਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਸੀ ਕਿ ਉਸ ਨੂੰ 10 ਮਹੀਨਿਆਂ ਤੋਂ ਵੱਧ ਸਮੇਂ ਤੋਂ `ਗੈਰ-ਕਾਨੂੰਨੀ ਹਿਰਾਸਤ` `ਚ ਰੱਖਿਆ ਗਿਆ ਹੈ, ਜਦਕਿ ਉਹ 1993 ਦੇ ਮੁੰਬਈ ਧਮਾਕੇ ਦੇ ਮਾਮਲੇ `ਚ ਉਸ ਨੂੰ ਦਿੱਤੀ ਗਈ 25 ਸਾਲ ਦੀ ਸਜ਼ਾ ਉਹ ਪਹਿਲਾਂ ਹੀ ਕੱਟ ਚੁੱਕਾ ਹੈ। ਸਾਲ 1993 ਦੇ ਮੁੰਬਈ ਧਮਾਕਿਆਂ ਦੇ ਦੋਸ਼ੀ ਸਲੇਮ ਦੀ ਲੰਬੀ ਕਾਨੂੰਨੀ ਲੜਾਈ ਤੋਂ ਬਾਅਦ 11 ਨਵੰਬਰ-2005 ਨੂੰ ਪੁਰਤਗਾਲ ਤੋਂ ਹਵਾਲਗੀ ਕੀਤੀ ਗਈ ਸੀ । ਭਾਰਤ ਤੇ ਪੁਰਤਗਾਲ ਵਿਚਾਲੇ ਹੋਏ ਹਵਾਲਗੀ ਸਮਝੌਤੇ ਦੀਆਂ ਸ਼ਰਤਾਂ ਦੇ ਅਨੁਸਾਰ ਸਲੇਮ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਜਾ ਸਕਦੀ ਅਤੇ ਉਸ ਦੇ ਕੈਦ ਦੀ ਮਿਆਦ 25 ਸਾਲ ਤੋਂ ਵੱਧ ਨਹੀਂ ਹੋ ਸਕਦੀ। ਸੁਪਰੀਮ ਕੋਰਟ ਨੇ ਸਲੇਮ ਦੇ ਵਕੀਲ ਨੂੰ ਕੀ ਆਖਿਆ ਸਲੇਮ ਨੇ ਹਾਈ ਕੋਰਟ `ਚ ਪਟੀਸ਼ਨ ਦਾਇਰ ਕਰ ਕੇ ਆਪਣੀ ਰਿਹਾਈ ਦੀ ਮੰਗ ਕੀਤੀ ਸੀ, ਜਿਸ `ਚ ਉਸ ਨੇ ਦਾਅਵਾ ਕੀਤਾ ਸੀ ਕਿ ਚੰਗੇ ਵਿਵਹਾਰ ਲਈ ਦਿੱਤੀ ਗਈ ਛੋਟ ਨੂੰ ਸ਼ਾਮਲ ਕਰਨ `ਤੇ ਉਹ ਪਹਿਲਾਂ ਹੀ 25 ਸਾਲ ਦੀ ਕੈਦ ਕੱਟ ਚੁੱਕਾ ਹੈ। ਹਾਈ ਕੋਰਟ ਨੇ ਉਸ ਦੀ ਪਟੀਸ਼ਨ ਸਵੀਕਾਰ ਕਰ ਲਈ ਸੀ, ਪਰ ਕੋਈ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੁਣਵਾਈ ਦੌਰਾਨ ਸਲੇਮ ਦੇ ਵਕੀਲ ਨੂੰ ਦੱਸਿਆ ਕਿ ਹਾਈ ਕੋਰਟ ਨੇ ਉਸ ਨੂੰ ਸਿਰਫ਼ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕੀਤਾ ਸੀ ।
