post

Admin

(Chief Editor)

National

ਬਿਕਰਮ ਮਜੀਠੀਆ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ

post-img

ਬਿਕਰਮ ਮਜੀਠੀਆ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ

ਨਵੀਂ ਦਿੱਲੀ, 12 ਜੂਨ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿਖੇ ਬਣੀ ਮਾਨਯੋਗ ਤੇ ਸਰਵਉਚ ਸੁਪਰੀਮ ਕੋੋਰਟ (Supreme Court) ਨੇ ਬਿਕਰਮ ਮਜੀਠੀਆ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ।

ਸੁਪਰੀਮ ਕੋਰਟ ਨੇ ਰੱਖਿਆ ਹਾਈਕੋਰਟ ਦੇ ਫ਼ੈਸਲੇ ਨੂੰ ਬਰਕਰਾਰ

ਸੰਜੇ ਸਿੰਘ ਮਾਣਹਾਨੀ ਮਾਮਲੇ ’ਚ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ । ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ ਤੇ ਮਾਮਲੇ ’ਚ ਵਾਧੂ ਗਵਾਹਾਂ ਦੀ ਮੰਗ ਰੱਦ ਕਰਦੇ ਹੋਏ ਮਜੀਠੀਆ ਦੀ ਪਟੀਸ਼ਨ ਰੱਦ (Petition dismissed) ਕਰ ਦਿੱਤੀ ਹੈ ।

ਸੰਜੇ ਸਿੰਘ ਨੇ ਲਗਾਇਆ ਸੀ ਮਜੀਠੀਆ ਤੇ ਡਰੱਗ ਮਾਫੀਆ ਨਾਲ ਸਬੰਧਾਂ ਦਾ ਦੋਸ਼

ਦੱਸਣਯੋਗ ਹੈ ਕਿ ਸੰਜੇ ਸਿੰਘ ਨੇ ਮਜੀਠੀਆ `ਤੇ ਡਰੱਗ ਮਾਫ਼ੀਆ ਨਾਲ ਸੰਬੰਧਾਂ ਦਾ ਦੋਸ਼ ਲਗਾਇਆ ਸੀ ਤੇ ਇਸ ਤੋਂ ਬਾਅਦ ਮਜੀਠੀਆ ਵਲੋਂ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਸੀ । ਹਾਈ ਕੋਰਟ ਵਲੋਂ ਆਪਣੀ ਪਟੀਸ਼ਨ ਰੱਦ ਕੀਤੇ ਜਾਣ ਤੋਂ ਬਾਅਦ ਮਜੀਠੀਆ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ।

Related Post

Instagram