ਸੁਪਰੀਮ ਕੋਰਟ ਨੇ ਮੰਗਿਆ ਕੇਂਦਰ ਤੋਂ ਜਵਾਬ ਨਵੀਂ ਦਿੱਲੀ, 24 ਸਤੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਮਾਨਯੋਗ ਤੇ ਸਰਵਉਚ ਸੁਪਰੀਮ ਕੋਰਟ ਨੇ ਭਾਰਤ ਦੇਸ਼ ਦੀ ਕੇਂਦਰ ਸਰਕਾਰ ਤੋਂ ਬਲਵੰਤ ਿਿਸੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਤੇ ਹਾਲੇ ਤੱਕ ਕੋਈ ਫ਼ੈਸਲਾ ਨਾ ਲਏ ਜਾਣ ਤੇ ਜਵਾਬ ਮੰਗਿਆ ਹੈ। ਦੱਸਣਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਉੱਤੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਈ ਸੀ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਉੱਤੇ ਅਜੇ ਤੱਕ ਕੋਈ ਫ਼ੈਸਲਾ ਕਿਉਂ ਨਹੀਂ ਕੀਤਾ ਗਿਆ ਅਤੇ ਇਸ ਸਬੰਧੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਵੀ ਮੰਗਿਆ ਹੈ। ਕੋਰਟ ਨੇ 15 ਅਕਤੂਬਰ ਤੱਕ ਜਵਾਬ ਦਾਇਰ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਸੀਬੀਆਈ ਕੋਰਟ ਨੇ 2017 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਸੀ।

