
ਸੀ. ਬੀ. ਆਈ. ਦੀ ਦੋ ਕੇਸਾਂ ਦੀ ਸੁਣਵਾਈ ਜੰਮੂ ਤੋਂ ਨਵੀਂ ਦਿੱਲੀ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਮੰਗਿਆ ਜੰ
- by Jasbeer Singh
- November 29, 2024

ਸੀ. ਬੀ. ਆਈ. ਦੀ ਦੋ ਕੇਸਾਂ ਦੀ ਸੁਣਵਾਈ ਜੰਮੂ ਤੋਂ ਨਵੀਂ ਦਿੱਲੀ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਮੰਗਿਆ ਜੰਮੂ ਕਸ਼ਮੀਰ ਦੇ ਵੱਖਵਾਦੀ ਆਗੂ ਯਾਸੀਨ ਮਲਿਕ ਤੇ ਹੋਰ ਮੁਲਜ਼ਮਾਂ ਤੋਂ ਜਵਾਬ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਦੋ ਕੇਸਾਂ ਦੀ ਸੁਣਵਾਈ ਜੰਮੂ ਤੋਂ ਨਵੀਂ ਦਿੱਲੀ ਤਬਦੀਲ ਕਰਨ ਦੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਦੀ ਪਟੀਸ਼ਨ ’ਤੇ ਜੰਮੂ ਕਸ਼ਮੀਰ ਦੇ ਵੱਖਵਾਦੀ ਆਗੂ ਯਾਸੀਨ ਮਲਿਕ ਤੇ ਹੋਰ ਮੁਲਜ਼ਮਾਂ ਤੋਂ ਜਵਾਬ ਮੰਗਿਆ ਹੈ । ਜਸਟਿਸ ਅਭੈ ਐੱਸ. ਓਕਾ ਤੇ ਜਸਟਿਸ ਅਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਮਲਿਕ ਤੇ ਹੋਰ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰਦਿਆਂ 18 ਦਸੰਬਰ ਤੱਕ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ। ਸੁਣਵਾਈ ਦੌਰਾਨ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਕਿਹਾ ਕਿ ਅਗਵਾ ਮਾਮਲੇ ’ਚ ਸੁਣਵਾਈ ਲਈ ਮਲਿਕ ਨੂੰ ਜੰਮੂ ਲਿਜਾਣ ਦੀ ਲੋੜ ਨਹੀਂ ਹੈ ਕਿਉਂਕਿ ਤਿਹਾੜ ਜੇਲ੍ਹ ’ਚ ਵੀਡੀਓ ਕਾਨਫਰੰਸ ਦੀ ਸਹੂਲਤਾਂ ਵਾਲੀ ਇੱਕ ਅਦਾਲਤ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਦਸੰਬਰ ਨੂੰ ਹੋਵੇਗੀ । ਸੁਪਰੀਮ ਕੋਰਟ ਜੰਮੂ ਦੀ ਹੇਠਲੀ ਅਦਾਲਤ ਦੇ 20 ਸਤੰਬਰ, 2022 ਦੇ ਹੁਕਮਾਂ ਖ਼ਿਲਾਫ਼ ਸੀਬੀਆਈ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.