ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆ ਸਬੰਧੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਕੀਤਾ ਤਲਬ
- by Jasbeer Singh
- October 27, 2025
ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆ ਸਬੰਧੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਕੀਤਾ ਤਲਬ ਨਵੀਂ ਦਿੱਲੀ, 27 ਅਕਤੂੂਬਰ 2025 : ਭਾਰਤ ਦੇਸ਼ ਦੀ ਮਾਨਯੋਗ ਤੇ ਸਰਵਉਚ ਸੁਪਰੀਮ ਕੋਰਟ ਨੇ ਗਲੀਆਂ, ਮੁਹੱਲਿਆਂ, ਮੇਨ ਸੜਕਾਂ ਵਿਖੇ ਘੁੰਮ ਰਹੇ ਅਵਾਰਾ ਕੁੱਤਿਆਂ ਦੇ ਮਾਮਲੇ ਸਬੰਧੀ ਭਾਰਤ ਦੇਸ਼ ਦੀਆਂ ਵੱਖ-ਵੱਖ ਸਟੇਟਾਂ ਦੇ ਚੀਫ ਸੈਕਟਰੀਆਂ ਨੂੰ ਤਲਬ ਕੀਤਾ ਹੈ। ਕਿਊਂ ਸੱਦਿਆ ਹੈ ਸੁਪਰੀਮ ਕੋਰਟ ਨੇ ਚੀਫ ਸੈਕਟਰੀਆਂ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਭਾਰਤ ਦੇਸ਼ ਦੇ ਜਿਥੇ ਸਟੇਟ ਅਤੇ ਕੇਂਦਰ ਸ਼਼ਾਸਤ ਸੂਬਿਆਂ ਦੇੇ ਚੀਫ ਸੈਕਟਰੀਆਂ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਤਲਬ ਕੀਤਾ ਹੈ, ਉਥੇ ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਅਤੇ ਤੇਲੰਗਾਨਾ ਨੂੰ ਛੱਡ ਦਿੱਤਾ ਹੈ ਕਿਉਂਕਿ ਸੁਪਰੀਮ ਕੋਰਟ ਨੇ ਨੋਟ ਕੀਤਾ ਕਿ ਸਿਰਫ਼ ਪੱਛਮੀ ਬੰਗਾਲ, ਤੇਲੰਗਾਨਾ ਅਤੇ ਦਿੱਲੀ ਨਗਰ ਨਿਗਮ ਨੇ ਹੀ ਪਾਲਣਾ ਹਲਫ਼ਨਾਮਾ ਦਾਇਰ ਕੀਤਾ ਹੈ। ਅਦਾਲਤ ਨੇ ਪੱਛਮੀ ਬੰਗਾਲ ਅਤੇ ਤੇਲੰਗਾਨਾ ਨੂੰ ਛੱਡ ਕੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ 3 ਨਵੰਬਰ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ।

