
ਸੁਪਰੀਮ ਕੋਰਟ ਕਰੇਗਾ ਤਿੰਨ ਵਿਦਿਆਰਥੀਆਂ ਦੀ ਕੋਚਿੰਗ ਸੈਂਟਰ ਦੀ ਬੇਸਮੈਂਟ ਵਿਚ ਮੀਂਹ ਦਾ ਪਾਣੀ ਭਰਨ ਨਾਲ ਹੋਈ ਮੌਤ ਮਾਮਲੇ
- by Jasbeer Singh
- October 20, 2024

ਸੁਪਰੀਮ ਕੋਰਟ ਕਰੇਗਾ ਤਿੰਨ ਵਿਦਿਆਰਥੀਆਂ ਦੀ ਕੋਚਿੰਗ ਸੈਂਟਰ ਦੀ ਬੇਸਮੈਂਟ ਵਿਚ ਮੀਂਹ ਦਾ ਪਾਣੀ ਭਰਨ ਨਾਲ ਹੋਈ ਮੌਤ ਮਾਮਲੇ ਬਾਰੇ ਸੁਣਵਾਹੀ ਸੋਮਵਾਰ ਨੂੰ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰ ਰਹੇ । ਇਸ ਸਾਲ 27 ਜੁਲਾਈ ਨੂੰ ਦਿੱਲੀ ਦੇ ਪੁਰਾਣੇ ਰਾਜਿੰਦਰ ਨਗਰ ਇਲਾਕੇ ਵਿਚ ਰਾਓ’ਜ਼ ਆਈਏਐੱਸ ਸਟੱਡੀ ਸਰਕਲ ਦੀ ਬੇਸਮੈਂਟ ਵਿਚਲੀ ਲਾਇਬਰੇਰੀ ਵਿਚ ਮੀਂਹ ਦਾ ਪਾਣੀ ਭਰਨ ਨਾਲ ਤਿੰਨ ਵਿਦਿਆਰਥੀਆਂ ਦੀ ਜਾਨ ਜਾਂਦੀ ਰਹੀ ਸੀ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੇਸਾਂ ਦੀ ਸੂਚੀ ਮੁਤਾਬਕ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਵੱਲੋਂ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 20 ਸਤੰਬਰ ਦੀ ਪਿਛਲੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਬਣਾਈ ਜਾਂਚ ਕਮੇਟੀ ਨੂੰ ਆਪਣੀ ਅੰਤਰਿਮ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਸਨ। ਭਵਿੱਖ ਵਿਚ ਅਜਿਹੀਆਂ ਘਟਨਾਵਾਂ ਦੇ ਦੁਹਰਾਅ ਨੂੰ ਰੋਕਣ ਲਈ ਅੰਤਰਿਮ ਰਿਪੋਰਟ ਵਿਚ ਉਪਰਾਲੇ ਸੁਝਾਏ ਗਏ ਹਨ ।