
ਸੁਰਿੰਦਰ ਕੌਰ ਵਿਧਾਨ ਸਭਾ ਵਿੱਚ ਜਲੰਧਰ ਪੱਛਮੀ ਲਈ ਸਭ ਤੋਂ ਬਿਹਤਰ ਨੁਮਾਇੰਦੇ : ਵੜਿੰਗ
- by Jasbeer Singh
- July 3, 2024

ਸੁਰਿੰਦਰ ਕੌਰ ਵਿਧਾਨ ਸਭਾ ਵਿੱਚ ਜਲੰਧਰ ਪੱਛਮੀ ਲਈ ਸਭ ਤੋਂ ਬਿਹਤਰ ਨੁਮਾਇੰਦੇ : ਵੜਿੰਗ ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਾਰਡ ਨੰਬਰ 47 ਵਿਖੇ ਦਫਤਰ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲੰਧਰ ਪੱਛਮੀ ਦੀ ਮੌਜੂਦਾ ਸਥਿਤੀ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ । ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਆਪ ਸਰਕਾਰ ਦੇ ਵਿਧਾਇਕ ਦੇ ਭਾਜਪਾ ਵਿੱਚ ਚਲੇ ਜਾਣ ਤੋਂ ਬਾਅਦ ਜਲੰਧਰ ਪੱਛਮੀ ਨੂੰ ਨਜ਼ਰਅੰਦਾਜ਼ ਕਰਨ ਲਈ ਸੂਬਾ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਰਾਜਨੀਤੀ ਦੀ ਮੌਜੂਦਾ ਸਥਿਤੀ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਮੌਕਾਪ੍ਰਸਤ ਸਿਆਸਤਦਾਨਾਂ ਦੁਆਰਾ ਪਾਰਟੀ ਬਦਲਣ ਕਾਰਨ ਇਹ ਉਪ ਚੋਣਾਂ ਕਿੰਨੀ ਹੀ ਵਾਰ ਹੋਈਆਂ ਹਨ ਤੇ ਸਿਆਸਤਦਾਨ ਆਪਣੇ ਨਿੱਜੀ ਫਾਇਦਿਆਂ ਲਈ ਦਲ ਬਦਲ ਕੇ ਉਸੇ ਹੀ ਸੀਟ ਤੋਂ ਵੱਖਰੀ ਪਾਰਟੀ ਤੋਂ ਹੁਣ ਚੋਣ ਲੜ ਰਹੇ ਹਨ। ਸਰਕਾਰ ਦੁਆਰਾ ਜਲੰਧਰ ਪੱਛਮੀ ਨੂੰ ਅਣਗੌਲਿਆ ਛੱਡ ਦਿੱਤਾ ਗਿਆ ਹੈ, ਇੱਕ ਸਮਰਪਿਤ ਵਿਧਾਇਕ ਦੀ ਅਣਹੋਂਦ ਕਾਰਨ ਹਲਕੇ ਵਿੱਚ ਮਹੱਤਵਪੂਰਨ ਮੁੱਦੇ ਉਭਰ ਰਹੇ ਹਨ। ਇਹ ਇਲਾਕਾ ਖਾਸ ਤੌਰ ‘ਤੇ ਨਸ਼ੇ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਜੋ ਕਿ ਸਾਰੇ ਜਲੰਧਰ ਵਿਚ ਸਭ ਤੋਂ ਗੰਭੀਰ ਮੁੱਦਾ ਹੈ। ‘ਆਪ’ ਸਰਕਾਰ ਵੱਲੋਂ ਇਸ ਮੁੱਦੇ ਨੂੰ ਖ਼ਤਮ ਕਰਨ ਦੇ ਵਾਅਦਿਆਂ ਦੇ ਬਾਵਜੂਦ ਸਥਿਤੀ ਹੋਰ ਖਰਾਬ ਹੋ ਗਈ ਹੈ। ਇਸ ਤੋਂ ਇਲਾਵਾ ਜਲੰਧਰ ਪੱਛਮੀ ‘ਚ ‘ਸੱਟਾ ਬਜ਼ਾਰਾਂ’ ਦਾ ਬੋਲਬਾਲਾ ਹੈ, ਜਿਸ ਕਾਰਨ ਕਈ ਨੌਜਵਾਨ ਆਪਣੀ ਕਮਾਈ ਜੂਏ ਦੇ ਧੰਦੇ ‘ਤੇ ਬਰਬਾਦ ਕਰ ਰਹੇ ਹਨ। ‘ਆਪ’ ਸਰਕਾਰ ਇਸ ਗੈਰ-ਕਾਨੂੰਨੀ ਮੰਡੀ ਨੂੰ ਕਾਬੂ ਕਰਨ ‘ਚ ਨਾਕਾਮ ਰਹੀ ਹੈ, ਜਿਸ ਨਾਲ ਇਸ ਨੂੰ ਵਧਣ-ਫੁੱਲਣ ਦਾ ਮੌਕਾ ਮਿਲਿਆ ਹੈ। ਇਸ ਖੇਤਰ ਵਿੱਚ ਅਪਰਾਧ ਦਰ ਪੂਰੇ ਜਲੰਧਰ ਵਿੱਚ ਸਭ ਤੋਂ ਵੱਧ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਨ੍ਹਾਂ ਮੁੱਦਿਆਂ ਨੂੰ ਵਿਧਾਨ ਸਭਾ ਵਿੱਚ ਉਠਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਇਲਾਕਾ ਨਿਵਾਸੀਆਂ ਦੀਆਂ ਚਿੰਤਾਵਾਂ ਸੁਣੀਆਂ ਜਾਣ ਅਤੇ ਬਣਦੀ ਕਾਰਵਾਈ ਕੀਤੀ ਜਾਵੇ। ਪੰਜਾਬ ਕਾਂਗਰਸ ਵੱਲੋਂ ਸੁਰਿੰਦਰ ਕੌਰ ਜੀ ਨੂੰ ਜਲੰਧਰ ਵੈਸਟ ਤੋਂ ਉਮੀਦਵਾਰ ਚੁਣੇ ਜਾਣ ‘ਤੇ ਟਿੱਪਣੀ ਕਰਦਿਆਂ ਰਾਜਾ ਵੜਿੰਗ ਨੇ ਕਿਹਾ- “ਜਲੰਧਰ ਪੱਛਮੀ ਨੂੰ ਦਰਪੇਸ਼ ਅਣਗਿਣਤ ਮੁੱਦਿਆਂ ਨੂੰ ਦੇਖਦੇ ਹੋਏ ਪੰਜਾਬ ਕਾਂਗਰਸ ਅਤੇ ਹਾਈਕਮਾਂਡ ਨੇ ਸੁਰਿੰਦਰ ਕੌਰ ਜੀ ਨੂੰ ਆਪਣਾ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੂੰ ਜਲੰਧਰ ਦੇ ਲੋਕਾਂ ਲਈ ਕੰਮ ਕਰਨ ਦੇ ਉਨ੍ਹਾਂ ਦੇ ਪੁਰਾਣੇ ਤਜ਼ਰਬੇ ਅਤੇ ਸਮਾਜਿਕ ਸਰੋਕਾਰਾਂ ਦੀ ਡੂੰਘੀ ਸਮਝ ਲਈ ਚੁਣਿਆ ਗਿਆ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਉਜਾਗਰ ਕੀਤਾ ਕਿ ਔਰਤਾਂ ਵਿੱਚ ਗੁੰਝਲਦਾਰ ਸਮੱਸਿਆਵਾਂ ਨੂੰ ਹੱਲ ਕਰਨ ਲਈ ਲੋੜੀਂਦੀ ਹਮਦਰਦੀ ਹੈ, ਜਿਸ ਕਰਕੇ ਸੁਰਿੰਦਰ ਕੌਰ ਜੀ ਜਲੰਧਰ ਪੱਛਮੀ ਦੇ ਵਿਕਾਸ ਲਈ ਸਭ ਤੋਂ ਵਧੀਆ ਉਮੀਦਵਾਰ ਹਨ। ਰਾਜਾ ਵੜਿੰਗ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ"ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਮਹਿਲਾ ਸਿਆਸਤਦਾਨਾਂ ਅਤੇ ਨੇਤਾਵਾਂ ਲਈ ਬਰਾਬਰ ਦੀ ਨੁਮਾਇੰਦਗੀ ਯਕੀਨੀ ਬਣਾਈ ਹੈ, ਇਤਿਹਾਸ ਦੌਰਾਨ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਸਵੀਕਾਰ ਕੀਤਾ ਹੈ।" ਉਨ੍ਹਾਂ ਕਾਂਗਰਸ ਦੁਆਰਾ ਵਿਸ਼ੇਸ਼ ਪ੍ਰੋਗਰਾਮਾਂ ਅਤੇ ਭਾਰਤੀ ਯੂਥ ਕਾਂਗਰਸ ਦੇ ਪ੍ਰਧਾਨ ਵਜੋਂ ਆਪਣੇ ਤਜ਼ਰਬੇ ਨੂੰ ਯਾਦ ਕੀਤਾ, ਖਾਸ ਤੌਰ ‘ਤੇ ‘ਆਧੀ ਆਬਦੀ ਪੂਰਾ ਹੱਕ’ ਮੁਹਿੰਮ, ਜਿਸ ਨੇ ਔਰਤਾਂ ਦੀ ਬਰਾਬਰੀ ਨੂੰ ਉਤਸ਼ਾਹਿਤ ਕੀਤਾ।ਉਨ੍ਹਾ ਕਿਹਾ - “ਕਾਂਗਰਸ ਉਹ ਪਾਰਟੀ ਸੀ ਜਿਸ ਨੇ ਪੰਜਾਬ ਨੂੰ ਆਪਣੀ ਪਹਿਲੀ ਮਹਿਲਾ ਮੁੱਖ ਮੰਤਰੀ ਦੇ ਨਾਲ-ਨਾਲ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਦਿੱਤੀ। ਅਸੀਂ ਹਮੇਸ਼ਾ ਮਹਿਲਾ ਸਸ਼ਕਤੀਕਰਨ ਦੇ ਸਮਰਥਕ ਰਹੇ ਹਾਂ ਅਤੇ ਭਵਿੱਖ ਵਿੱਚ ਵੀ ਅਜਿਹਾ ਕਰਦੇ ਰਹਾਂਗੇ। ਅੰਤ ਵਿੱਚ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਲਕੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਜਲੰਧਰ ਪੱਛਮੀ ਜ਼ਿਮਨੀ ਚੋਣਾਂ ਵਿੱਚ ਸੁਰਿੰਦਰ ਕੌਰ ਵਰਗੇ ਯੋਗ ਅਤੇ ਮਿਹਨਤੀ ਉਮੀਦਵਾਰ ਨੂੰ ਚੁਣਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਵਿਧਾਨ ਸਭਾ ਵਿੱਚ ਤਨਦੇਹੀ ਨਾਲ ਜਲੰਧਰ ਪੱਛਮੀ ਦੇ ਲੋਕਾਂ ਦੀ ਨੁਮਾਇੰਦਗੀ ਕਰਨਗੇ।
Related Post
Popular News
Hot Categories
Subscribe To Our Newsletter
No spam, notifications only about new products, updates.