post

Jasbeer Singh

(Chief Editor)

ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਸ਼ੱਕੀ ਵਿਅਕਤੀ ਕਾਬੂ, ਯੂਪੀ ਦੇ ਸ਼ਾਮਲੀ ਜ਼ਿਲ੍ਹੇ ਦਾ ਹੈ ਰਹਿਣ ਵਾਲਾ

post-img

ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਸ਼ੱਕੀ ਵਿਅਕਤੀ ਕਾਬੂ, ਯੂਪੀ ਦੇ ਸ਼ਾਮਲੀ ਜ਼ਿਲ੍ਹੇ ਦਾ ਹੈ ਰਹਿਣ ਵਾਲਾ ਫ਼ਾਜ਼ਿਲਕਾ: ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਵਿਅਕਤੀ ਨੂੰ ਬੀਐਸਐਫ ਨੇ ਸ਼ੱਕੀ ਹਾਲਾਤਾਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਿਸ ਤੋਂ ਬਾਅਦ ਉਸ ਨੂੰ ਫਾਜ਼ਿਲਕਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਵਿਅਕਤੀ ਯੂਪੀ ਦੇ ਸ਼ਾਮਲੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ।ਜੋ ਕਿ ਇੱਥੇ ਝੋਨਾ ਲਾਉਣ ਲਈ ਆਇਆ ਸੀ ਅਤੇ ਉਸ ਨੂੰ ਬੀ.ਐੱਸ.ਐੱਫ ਨੇ ਸਰਹੱਦ ਨੇੜੇ ਸ਼ੱਕੀ ਹਾਲਾਤਾਂ 'ਚ ਕਾਬੂ ਕਰ ਲਿਆ। ਫਿਲਹਾਲ ਉਸ ਨੂੰ ਅਗਲੇਰੀ ਕਾਰਵਾਈ ਲਈ ਪੁਲਸ ਹਵਾਲੇ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਬੀ.ਐੱਸ.ਐੱਫ. 55 ਬਟਾਲੀਅਨ ਦੇ ਕਮਾਂਡੈਂਟ ਕੇ.ਐੱਨ.ਤ੍ਰਿਪਾਠੀ ਨੇ ਦੱਸਿਆ ਕਿ ਬੀਤੀ ਰਾਤ ਭਾਰਤ-ਪਾਕਿਸਤਾਨ ਸਰਹੱਦ 'ਤੇ ਬਿਓਪੀ ਖਾਨਪੁਰ ਦੀ ਅੰਤਰਰਾਸ਼ਟਰੀ ਕੰਡਿਆਲੀ ਤਾਰ ਨੇੜੇ ਇਕ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਵਿਅਕਤੀ ਨੂੰ ਫੜਿਆ ਗਿਆ ਹੈ। ਕਾਬੂ ਕੀਤੇ ਵਿਅਕਤੀ ਨੇ ਆਪਣਾ ਨਾਮ ਸਾਜਿਦ ਅਲੀ ਪੁੱਤਰ ਆਲਮਦੀਨ ਵਾਸੀ ਖੁਰਗਾਨ ਪੋਸਟ ਆਫਿਸ ਸ਼ਾਮਲੀ ਜ਼ਿਲ੍ਹਾ ਮੁਜ਼ਫਰਨਗਰ (ਯੂਪੀ )ਦੱਸਿਆ ਹੈ। ਮੁਲਜ਼ਮ ਦਾ ਕਹਿਣਾ ਹੈ ਕਿ ਉਹ ਝੋਨੇ ਦੀ ਲਵਾਈ ਦੇ ਸੀਜ਼ਨ ਦੌਰਾਨ ਮਜ਼ਦੂਰਾਂ ਦੇ ਇੱਕ ਗਰੁੱਪ ਵਿੱਚ ਇੱਥੇ ਆਇਆ ਸੀ। ਬੀਐਸਐਫ ਵੱਲੋਂ ਉਕਤ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਰਾਤ ਨੂੰ ਉਥੇ ਕੀ ਕਰ ਰਿਹਾ ਸੀ। ਜਦੋਂਕਿ ਬੀ.ਐਸ.ਐਫ ਅਧਿਕਾਰੀ ਅਨੁਸਾਰ ਕਾਬੂ ਕੀਤੇ ਵਿਅਕਤੀ ਨੂੰ ਥਾਣਾ ਖੂਈ ਖੇੜਾ ਪੁਲਿਸ ਦੇ ਹਵਾਲੇ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਪੁਲਿਸ ਅਗਲੇਰੀ ਕਾਨੂੰਨੀ ਕਾਰਵਾਈ ਕਰੇਗੀ।

Related Post