
Pathankot ਨਾਲ ਲੱਗਦੀ ਜੰਮੂ-ਕਸ਼ਮੀਰ ਸਰਹੱਦ 'ਤੇ ਮੁੜ ਨਜ਼ਰ ਆਇਆ ਸ਼ੱਕੀ ਵਿਅਕਤੀ ||
- by Jasbeer Singh
- June 29, 2024

ਪੰਜਾਬ ਪੁਲਿਸ ਇੱਕ ਵਾਰ ਫਿਰ ਚੌਕਸ ਦਿਖਾਈ ਦੇ ਰਹੇ ਹਨ ਅਤੇ ਇਸੇ ਤਹਿਤ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਜ਼ਿਲ੍ਹੇ ਭਰ ਵਿੱਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਅਤੇ ਜੰਮੂ-ਕਸ਼ਮੀਰ ਨਾਲ ਲੱਗਦੀ ਸਰਹੱਦ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬੀਤੀ ਰਾਤ ਪੰਜਾਬ, ਜੰਮੂ-ਕਸ਼ਮੀਰ (Jammu and Kashmir) ਦੀ ਸਰਹੱਦ ‘ਤੇ ਸ਼ੱਕੀ ਵਿਅਕਤੀਆਂ ਨੂੰ ਦੇਖੇ ਜਾਣ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਪੂਰੇ ਜ਼ਿਲ੍ਹੇ ਵਿੱਚ ਕੁੱਲ 16 ਟੀਮਾਂ ਬਣਾਈਆਂ ਗਈਆਂ ਹਨ, ਜੋ ਜੰਮੂ-ਕਸ਼ਮੀਰ ਦੀ ਸਰਹੱਦ ਅਤੇ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਦੀ ਤਲਾਸ਼ੀ ਲੈ ਰਹੀਆਂ ਹਨ।ਏਅਰ ਬੇਸ ‘ਤੇ ਹਮਲੇ (Airbase Attack) ਤੋਂ ਬਾਅਦ ਪਠਾਨਕੋਟ (Pathankot) ਜ਼ਿਲ੍ਹਾ ਇੱਕ ਵਾਰ ਫਿਰ ਸੁਰਖੀਆਂ ‘ਚ ਹੈ ਅਤੇ ਇਸ ਵਾਰ ਜ਼ਿਲ੍ਹੇ ਦੇ ਪਿੰਡ ਕੋਟ ਪੱਤੀਆਂ ‘ਚ ਦੋ ਸ਼ੱਕੀ ਵਿਅਕਤੀ ਦੇਖੇ ਗਏ ਹਨ। ਪੰਜਾਬ ਪੁਲਿਸ ਵੱਲੋਂ ਪਿਛਲੇ 3 ਦਿਨਾਂ ਤੋਂ ਲਗਾਤਾਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰ ਸੁਰੱਖਿਆ ਏਜੰਸੀਆਂ ਵੀ ਇਸ ਕਾਰਵਾਈ ਨੂੰ ਅੰਜਾਮ ਦੇਣ ਵਿੱਚ ਪੰਜਾਬ ਪੁਲਿਸ ਦੀ ਮਦਦ ਕਰ ਰਹੀਆਂ ਹਨ। ਜੇਕਰ ਬੀਤੀ ਰਾਤ ਦੀ ਗੱਲ ਕਰੀਏ ਤਾਂ ਬੀਤੀ ਰਾਤ ਵੀ ਪੰਜਾਬ ਅਤੇ ਜੰਮੂ-ਕਸ਼ਮੀਰ ਦੀ ਸਰਹੱਦ ਦੇ ਜੰਮੂ-ਕਸ਼ਮੀਰ ਵਾਲੇ ਪਾਸੇ ਕੁਝ ਸ਼ੱਕੀ ਵਿਅਕਤੀ ਦੇਖੇ ਗਏ ਸਨ, ਜਿਸ ਦੇ ਚੱਲਦਿਆਂ ਪੰਜਾਬ ਪੁਲਿਸ ਇੱਕ ਵਾਰ ਫਿਰ ਚੌਕਸ ਦਿਖਾਈ ਦੇ ਰਹੀ ਹੈ ਅਤੇ ਇਸੇ ਤਹਿਤ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਜ਼ਿਲ੍ਹੇ ਭਰ ਵਿੱਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਅਤੇ ਜੰਮੂ-ਕਸ਼ਮੀਰ ਨਾਲ ਲੱਗਦੀ ਸਰਹੱਦ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬੀਤੀ ਰਾਤ ਪੰਜਾਬ, ਜੰਮੂ-ਕਸ਼ਮੀਰ (Jammu and Kashmir) ਦੀ ਸਰਹੱਦ ‘ਤੇ ਸ਼ੱਕੀ ਵਿਅਕਤੀਆਂ ਨੂੰ ਦੇਖੇ ਜਾਣ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਪੂਰੇ ਜ਼ਿਲ੍ਹੇ ਵਿੱਚ ਕੁੱਲ 16 ਟੀਮਾਂ ਬਣਾਈਆਂ ਗਈਆਂ ਹਨ, ਜੋ ਜੰਮੂ-ਕਸ਼ਮੀਰ ਦੀ ਸਰਹੱਦ ਅਤੇ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਦੀ ਤਲਾਸ਼ੀ ਲੈ ਰਹੀਆਂ ਹਨ।ਇਸ ਮੌਕੇ ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਕੋਰਟ ਪੱਟੀਆਂ ਵਿਖੇ ਜੋ ਸ਼ੱਕੀ ਵਿਅਕਤੀ ਦੇਖੇ ਗਏ, ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਸ਼ੱਕੀ ਵਿਅਕਤੀ ਉਹੀ ਹੋ ਸਕਦੇ ਹਨ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਜ਼ਿਲ੍ਹੇ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।