post

Jasbeer Singh

(Chief Editor)

Patiala News

ਸਵੱਛਤਾ ਹੀ ਸੇਵਾ ਮੁਹਿੰਮ: ਡੀ.ਸੀ. ਤੇ ਏ.ਡੀ.ਸੀ. ਨੇ ਸਨੌਰ ਦੇ ਐਮ.ਆਰ.ਐਫ. ਦਾ ਕੀਤਾ ਦੌਰਾ

post-img

ਸਵੱਛਤਾ ਹੀ ਸੇਵਾ ਮੁਹਿੰਮ: ਡੀ.ਸੀ. ਤੇ ਏ.ਡੀ.ਸੀ. ਨੇ ਸਨੌਰ ਦੇ ਐਮ.ਆਰ.ਐਫ. ਦਾ ਕੀਤਾ ਦੌਰਾ -ਸਨੌਰ 'ਚ ਪੁਰਾਣੇ ਪਏ ਕੂੜੇ ਦੇ ਵਾਤਾਵਰਣ ਪੱਖੀ ਢੰਗਾਂ ਨਾਲ ਨਿਪਟਾਰੇ ਦੀ ਵੀ ਹਦਾਇਤ -ਲੋਕ ਸਵੱਛ ਵਾਤਾਵਰਣ ਲਈ ਆਪਣੇ ਘਰਾਂ ਤੇ ਆਲੇ-ਦੁਆਲੇ ਨੂੰ ਸਾਫ਼ ਸੁੱਥਰਾ ਰੱਖਣ-ਡਾ. ਪ੍ਰੀਤੀ ਯਾਦਵ ਸਨੌਰ/ਪਟਿਆਲਾ, 1 ਅਕਤੂਬਰ : ਸਵੱਛ ਭਾਰਤ ਮੁਹਿੰਮ ਤਹਿਤ ਚੱਲ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਨੌਰ ਦੇ ਬੱਸ ਸਟੈਂਡ ਨੇੜੇ ਬਣੇ ਮੈਟਰੀਅਲ ਰਿਕਵਰੀ ਫੈਸਿਲਟੀ ਸੈਂਟਰ ਅਤੇ ਲਛਮਣ ਦਾਸ ਪਾਰਕ ਵਿਖੇ ਐਮ.ਆਰ.ਐਫ. ਦਾ ਦੌਰਾ ਕਰਕੇ ਇਸ ਦਾ ਨਿਰੀਖਣ ਕੀਤਾ। ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਲਖਬੀਰ ਸਿੰਘ ਨੂੰ ਹਦਾਇਤ ਕੀਤੀ ਕਿ ਸਨੌਰ ਦੇ ਪੁਰਾਣੇ ਪਏ ਕਰੀਬ 17 ਟਨ ਕੂੜੇ ਨੂੰ ਵਾਤਾਵਰਣ ਪੱਖੀ ਢੰਗ ਨਾਲ ਨਿਪਟਾਇਆ ਜਾਣਾ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਸ਼ਹਿਰ ਦੇ ਸਾਰੇ ਘਰਾਂ ਵਿੱਚੋਂ ਕੂੜਾ ਗਿੱਲਾ ਅਤੇ ਸੁੱਕਾ ਵੱਖੋ-ਵੱਖ ਕਰਕੇ ਹੀ ਚੁੱਕਣਾ ਯਕੀਨੀ ਬਣਾਇਆ। ਉਨ੍ਹਾਂ ਕਿਹਾ ਕਿ ਚੱਲ ਰਹੇ ਸਫ਼ਾਈ ਕਾਰਜਾਂ ਵਿੱਚ ਹੋਰ ਤੇਜੀ ਲਿਆ ਕੇ ਸ਼ਹਿਰ ਨੂੰ ਸਾਫ਼-ਸੁੱਥਰਾ ਬਣਾਇਆ ਜਾਵੇ । ਇਸ ਦੌਰਾਨ ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੱਛ ਵਾਤਾਵਰਣ ਲਈ ਆਪਣੇ ਘਰਾਂ ਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਲਈ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੇਵਲ ਕੁਝ ਦਿਨਾਂ ਲਈ ਹੀ 'ਸਵੱਛਤਾ ਹੀ ਸੇਵਾ' ਦਾ ਹਿੱਸਾ ਨਾ ਬਣਿਆ ਜਾਵੇ ਸਗੋਂ ਸਦਾ ਲਈ ਹੀ ਗਿੱਲਾ ਅਤੇ ਸੁੱਕਾ ਕੂੜਾ ਆਪਣੇ ਘਰਾਂ ਵਿੱਚੋਂ ਹੀ ਵੱਖੋ-ਵੱਖ ਕਰਕੇ ਚੁਕਾਇਆ ਜਾਵੇ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਵਰਤੋਂ ਨੂੰ ਘੱਟ ਤੋਂ ਘੱਟ ਕੀਤੀ ਜਾਵੇ ਅਤੇ ਪਹਿਲਾਂ ਵਰਤੇ ਗਏ ਪਲਾਸਟਿਕ ਨੂੰ ਰੀਸਾਈਕਲ ਕੀਤਾ ਜਾਵੇ ।

Related Post