

ਨਿਊਯਾਰਕ ਵਿੱਚ ਬੁੱਧਵਾਰ ਨੂੰ ਅਮਰੀਕਾ ਦੇ ਬੱਲੇਬਾਜ਼ ਦੀ ਵਿਕਟ ਲੈਣ ਮਗਰੋਂ ਖ਼ੁਸ਼ੀ ਮਨਾਉਂਦਾ ਹੋਇਆ ਭਾਰਤ ਦਾ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ। ਮੈਚ ਦੌਰਾਨ ਅਰਸ਼ਦੀਪ ਨੇ 4 ਓਵਰਾਂ ਵਿਚ 9 ਦੌੜਾਂ ਬਦਲੇ 4 ਵਿਕਟਾਂ ਲਈਆਂ। ਭਾਰਤ ਇਹ ਮੈਚ ਸੱਤ ਵਿਕਟਾਂ ਨਾਲ ਜਿੱਤ ਕੇ ਸੁਪਰ-8 ਵਿੱਚ ਪਹੁੰਚ ਗਿਆ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਅਮਰੀਕਾ ਨੇ ਅੱਠ ਵਿਕਟਾਂ ’ਤੇ 110 ਦੌੜਾਂ ਬਣਾਈਆਂ ਸਨ। ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ 18.2 ਓਵਰਾਂ ’ਚ ਤਿੰਨ ਵਿਕਟਾਂ ’ਤੇ 111 ਦੌੜਾਂ ਬਣਾ ਕੇ ਮੈਚ ਜਿੱਤ ਲਿਆ।