post

Jasbeer Singh

(Chief Editor)

ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਜੱਥੇਦਾਰ ਨੇ ਲਿਆ ਨੋਟਿਸ ਲੈਂਦਿਆਂ ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ

post-img

ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਜੱਥੇਦਾਰ ਨੇ ਲਿਆ ਨੋਟਿਸ ਲੈਂਦਿਆਂ ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਨਾਲ ਸੰਬੰਧਿਤ ਵਿਚਾਰ ਅਧੀਨ ਮਾਮਲੇ ਨੂੰ ਲੈ ਕੇ ਅਕਾਲੀ ਆਗੂਆਂ ਵੱਲੋ ਇਕ ਦੂਜੇ ‘ਤੇ ਅਤੇ ਸ੍ਰੀ ਅਕਾਲ ਤਖ਼ਤ ਬਾਰੇ ਕੀਤੀਆਂ ਜਾ ਰਹੀਆਂ ਟਿੱਪਣੀਆਂ ‘ਤੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਵੱਲੋ ਨੋਟਿਸ ਲਿਆ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਆਗੂਆਂ ਦਾ ਇਹ ਵਰਤਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਵਿਚਾਰ ਅਧੀਨ ਹੈ ਇਸ ਲਈ ਇਸਤੇ ਟਿੱਪਣੀਆਂ ਕਰਨੀਆਂ ਠੀਕ ਨਹੀਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਇਕ ਲਿਖਿਤ ਬਿਆਨ ਵਿਚ ਕਿਹਾ ਕਿਹਾ ਹੈ ਕਿ,ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਅਤੇ ਸਤਿਕਾਰ ਨੂੰ ਧਿਆਨ ਵਿਚ ਰੱਖਦਿਆਂ ਇਸ ਤਰਾਂ ਦੀਆਂ ਬਿਆਨਬਾਜ਼ੀਆਂ ਤੁਰੰਤ ਬੰਦ ਕੀਤੀਆਂ ਜਾਣ। ਬਿਆਨਬਾਜ਼ੀ ਬੰਦ ਨਾ ਕਰਨ ਦੀ ਸੂਰਤ ‘ਚ ਸਖ਼ਤ ਐਕਸ਼ਨ ਲੈਣ ਦੀ ਚੇਤਾਵਨੀ ਦਿੱਤੀ ਗਈ ਹੈ।

Related Post