
ਭ੍ਰਿਸ਼ਟਾਚਾਰ ਖਤਮ ਕਰਨ ਲਈ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰਜ਼, ਐਸ. ਐਸ. ਪੀਜ. ਤੇ ਐਸ. ਐਚ. ਓਜ਼. ਨੂੰ
- by Jasbeer Singh
- February 14, 2025

ਭ੍ਰਿਸ਼ਟਾਚਾਰ ਖਤਮ ਕਰਨ ਲਈ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰਜ਼, ਐਸ. ਐਸ. ਪੀਜ. ਤੇ ਐਸ. ਐਚ. ਓਜ਼. ਨੂੰ ਹੁਕਮ ਕੀਤੇ ਜਾਰੀ ਚੰਡੀਗੜ੍ਹ : ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਵੱਡੇ ਪੱਧਰ ਤੇ ਮੁਹਿੰਮ ਵਿੱਢਣ ਲਈ ਪ੍ਰਸਿੱਧ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ਼ ਹੋਰ ਸਖ਼ਤੀ ਕਰਦਿਆਂ ਪੰਜਾਬ ਦੇ ਸਮੁੱਚੇ ਜਿ਼ਲਿਆਂ ਦੇ ਡਿਪਟੀ ਕਮਿਸ਼ਨਰਜ, ਐਸ. ਐਸ. ਪੀਜ. ਤੇ ਐਸ. ਡੀ. ਐਮਜ. ਨੂੰ ਹੁਕਮ ਦਾਗੇ ਹਨ ਕਿ ਉਹ ਆਪਣੇ ਅਧਿਕਾਰਤ ਖੇਤਰਾਂ ਵਿਚ ਕਿਸੇ ਵੀ ਤਰੀਕੇ ਨਾਲ ਭ੍ਰਿਸ਼ਟਾਚਾਰ ਬੰਦ ਕਰਵਾਉਣ। ਇਥੇ ਹੀ ਬਸ ਨਹੀਂ ਉਪਰੋਕਤ ਅਧਿਕਾਰੀਆਂ ਨੂੰ ਇਹ ਵੀ ਆਖ ਦਿੱਤਾ ਗਿਆ ਹੈ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ, ਇਸ ਦੇ ਨਾਲ ਹੀ ਇਹ ਵੀ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਜਨਤਾ ਅਤੇ ਵਿਧਾਇਕਾਂ ਤੋਂ ਫੀਡਬੈਕ ਵੀ ਲਈ ਜਾਵੇਗੀ ।