post

Jasbeer Singh

(Chief Editor)

ਟਕਸਾਲੀ ਅਕਾਲੀ ਆਗੂ ਜਥੇਦਾਰ ਸੁਖਵੰਤ ਸਿੰਘ ਥੇਹਗੁੱਜਰ ਨੇ ਦਿੱਤਾ ਸ਼ੋ੍ਰਮਣੀ ਅਕਾਲੀ ਦਲ ਦੇ ਸਮੁੱਚੇ ਅਹੁਦਿਆਂ ਅਤੇ ਪਾਰਟੀ

post-img

ਟਕਸਾਲੀ ਅਕਾਲੀ ਆਗੂ ਜਥੇਦਾਰ ਸੁਖਵੰਤ ਸਿੰਘ ਥੇਹਗੁੱਜਰ ਨੇ ਦਿੱਤਾ ਸ਼ੋ੍ਰਮਣੀ ਅਕਾਲੀ ਦਲ ਦੇ ਸਮੁੱਚੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸਿ਼ਪ ਤੋਂ ਅਸਤੀਫਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਟਕਸਾਲੀ ਆਗੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਜਿ਼ਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਜਥੇਦਾਰ ਸੁਖਵੰਤ ਸਿੰਘ ਥੇਹਗੁੱਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਆਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਇਕ ਪੱਤਰ ਲਿਖ ਕੇ ਸ਼ੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤਾ। ਸ਼ੋਸ਼ਲ ਮੀਡੀਆ ’ਤੇ ਆਪਣੇ ਅਸਤੀਫੇ ਦੀ ਕਾਪੀ ਪ੍ਰਧਾਨ ਸਾਹਿਬ ਸ਼੍ਰੋਮਣੀ ਅਕਾਲੀ ਦਲ (ਬਾਦਲ) ਹੈੱਡ ਆਫਿਸ ਚੰਡੀਗੜ੍ਹ ਦੇ ਨਾਂ ਜਾਰੀ ਕਰਦਿਆਂ ਵਾਇਰਲ ਕੀਤੀ ਵੀਡਿਓ ’ਚ ਸੁਖਵੰਤ ਸਿੰਘ ਥੇਹਗੁੱਜਰ ਨੇ ਦੱਸਿਆ ਕਿ ਉਹ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੀ.ਏ.ਸੀ. ਕਮੇਟੀ ਦੇ ਮੌਜੂਦਾ ਮੈਂਬਰ ਅਤੇ ਸਟੇਟ ਡੈਲੀਗੇਟ ਦੇ ਅਹੁਦੇ ’ਤੇ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਅ ਰਹੇ ਸੀ ।

Related Post

Instagram