
Tamannaah Bhatia: IPL ਲਾਈਵ ਸਟ੍ਰੀਮਿੰਗ ਮਾਮਲੇ 'ਚ ਫਸੀ ਤਮੰਨਾ ਭਾਟੀਆ, ਸੰਮਨ ਜਾਰੀ, ਜਾਣੋ ਪੂਰਾ ਮਾਮਲਾ
- by Aaksh News
- April 25, 2024

ਜ਼ਿਕਰਯੋਗ ਹੈ ਕਿ ਸਾਲ 2023 'ਚ ਵਾਇਕਾਮ-18 ਗਰੁੱਪ ਵੱਲੋਂ ਐੱਫ.ਆਈ.ਆਰ ਦਰਜ ਕਰਵਾਈ ਗਈ ਸੀ, ਜਿਸ 'ਚ ਦੋਸ਼ ਲਗਾਇਆ ਗਿਆ ਸੀ ਕਿ ਆਈਪੀਐੱਲ-2023 ਦੇ ਕੁਝ ਮੈਚਾਂ ਨੂੰ ਫੇਅਰਪਲੇ 'ਤੇ ਗੈਰ-ਕਾਨੂੰਨੀ ਢੰਗ ਨਾਲ ਸਟ੍ਰੀਮ ਕੀਤਾ ਗਿਆ ਸੀ ਅਤੇ ਕਈ ਕਲਾਕਾਰਾਂ ਨੇ ਸੱਟੇਬਾਜ਼ੀ ਦੀ ਐਪਲੀਕੇਸ਼ਨ ਦਾ ਸਮਰਥਨ ਕੀਤਾ ਸੀ ਅਤੇ ਉਸ ਨੂੰ ਪ੍ਰਮੋਟ ਕੀਤਾ ਸੀ ਬਾਲੀਵੁੱਡ ਅਦਾਕਾਰਾ ਤਮੰਨਾ ਭਾਟੀਆ IPL ਲਾਈਵ ਸਟ੍ਰੀਮਿੰਗ ਮਾਮਲੇ 'ਚ ਬੁਰੀ ਤਰ੍ਹਾਂ ਫਸਦੀ ਨਜ਼ਰ ਆ ਰਹੀ ਹੈ। ਅਦਾਕਾਰਾ ਤਮੰਨਾ ਭਾਟੀਆ ਨੂੰ 29 ਅਪ੍ਰੈਲ ਨੂੰ ਪੁੱਛਗਿੱਛ ਲਈ ਸਾਈਬਰ ਸੈੱਲ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਤਮੰਨਾ ਨੂੰ ਮਹਾਰਾਸ਼ਟਰ ਸਾਈਬਰ ਵਿੰਗ ਨੇ ਵਾਇਕਾਮ 18 ਗਰੁੱਪ ਦੇ ਪ੍ਰਸਾਰਣ ਅਧਿਕਾਰਾਂ ਦੀ ਉਲੰਘਣਾ ਕਰਦੇ ਹੋਏ ਮਹਾਦੇਵ ਸੱਟੇਬਾਜ਼ੀ ਐਪ ਦੇ ਸਹਿਯੋਗੀ ਐਪ ਫੇਅਰ ਪਲੇਅ ਐਪਲੀਕੇਸ਼ਨ 'ਤੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2023 ਖਬਰ ਇਹ ਵੀ ਹੈ ਕਿ ਤਮੰਨਾ ਤੋਂ ਪਹਿਲਾਂ ਸੰਜੇ ਦੱਤ ਦਾ ਨਾਂ ਵੀ ਇਸ ਮਾਮਲੇ 'ਚ ਸਾਹਮਣੇ ਆਇਆ ਸੀ ਅਤੇ ਉਨ੍ਹਾਂ ਨੂੰ ਵੀ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਦੇ ਇਕ ਸ਼ਡਿਊਲ ਕਾਰਨ ਉਹ ਪੇਸ਼ ਨਹੀਂ ਹੋ ਸਕੇ ਅਤੇ ਉਨ੍ਹਾਂ ਨੇ ਨਵੀਂ ਤਰੀਕ ਮੰਗੀ। ਨਿਊਜ਼ ਏਜੰਸੀ ਮੁਤਾਬਕ ਗੈਰ-ਕਾਨੂੰਨੀ ਸਟ੍ਰੀਮਿੰਗ ਕਾਰਨ ਵਾਇਆਕਾਮ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਤੋਂ ਪਹਿਲਾਂ ਗਾਇਕ ਅਤੇ ਰੈਪਰ ਬਾਦਸ਼ਾਹ ਦੇ ਪ੍ਰਬੰਧਕਾਂ ਅਤੇ ਜੈਕਲੀਨ ਫਰਨਾਂਡੀਜ਼ ਤੋਂ ਵੀ ਮਹਾਰਾਸ਼ਟਰ ਸਾਈਬਰ ਪੁਲਿਸ ਨੇ ਇਸ ਮਾਮਲੇ ਵਿੱਚ ਪੁੱਛਗਿੱਛ ਕੀਤੀ ਸੀ।