post

Jasbeer Singh

(Chief Editor)

Punjab

ਟੰਡਨ ਵੱਲੋਂ ਚੰਡੀਗੜ੍ਹ ਦੇ ਪਿੰਡਾਂ ਦਾ ਵਿਕਾਸ ਸੈਕਟਰਾਂ ਵਾਂਗ ਕਰਨ ਦਾ ਦਾਅਵਾ

post-img

ਚੰਡੀਗੜ੍ਹ ਤੋਂ ਭਾਜਪਾ ਦੇ ਉਮੀਦਵਾਰ ਸੰਜੇ ਟੰਡਨ ਨੇ ਅੱਜ ਪਿੰਡ ਬਹਿਲਾਣਾ ਵਿੱਚ ਵਿਸ਼ਾਲ ਜਨ ਸਭਾ ਵਿੱਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਲੋਕਾਂ ਨੂੰ ਦੇਸ਼ ਦੇ ਵਿਕਾਸ ਦੀ ਗਾਰੰਟੀ ਦੇ ਰਹੇ ਹਨ ਅਤੇ ਮੈਂ ਚੰਡੀਗੜ੍ਹ ਦੇ ਲੋਕਾਂ ਦੇ ਵਿਕਾਸ ਦੀ ਗਾਰੰਟੀ ਦੇ ਰਿਹਾ ਹਾਂ। ਸ੍ਰੀ ਟੰਡਨ ਨੇ ਦਾਅਵਾ ਕੀਤਾ ਕਿ ਹੁਣ ਚੰਡੀਗੜ੍ਹ ਦੇ ਸਾਰੇ ਪਿੰਡਾਂ ਦਾ ਵਿਕਾਸ ਸੈਕਟਰਾਂ ਵਾਂਗ ਕੀਤਾ ਜਾਵੇਗਾ। ਉਨ੍ਹਾਂ ਦੀਆਂ ਸਾਰੀਆਂ ਬੁਨਿਆਦੀ ਲੋੜ ਦੇ ਨਾਲ-ਨਾਲ ਉਨ੍ਹਾਂ ਲਈ ਬਿਹਤਰ ਸੜਕੀ ਪ੍ਰਾਜੈਕਟ ਲਾਗੂ ਕੀਤੇ ਜਾਣਗੇ। ਇੰਨਾ ਹੀ ਨਹੀਂ ਚੰਡੀਗੜ੍ਹ ਦੇ ਪਿੰਡਾਂ ਵਿੱਚ ਲਾਲ ਡੋਰੇ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਦਾ ਇਹ ਵਾਅਦਾ ਹੈ ਕਿ ਚੰਡੀਗੜ੍ਹ ਦੇ ਲੋਕਾਂ ਨੂੰ 5 ਸਾਲਾਂ ਦੇ ਅੰਦਰ-ਅੰਦਰ ਚੰਡੀਗੜ੍ਹ ਵਿੱਚ ਵਿਕਾਸ ਕੰਮਾਂ ਦੀ ਝੜੀ ਲਗਾ ਦੇਣਗੇ। ਸ੍ਰੀ ਟੰਡਨ ਨੇ ਮੋਦੀ ਸਰਕਾਰ ਦੇ 10 ਸਾਲਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਹੁਣ ਕੋਈ ਮੁੱਦਾ ਨਹੀਂ ਰਿਹਾ। ਨਰਿੰਦਰ ਮੋਦੀ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਨੇ ਬੇਮਿਸਾਲ ਤਰੱਕੀ ਕੀਤੀ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲਿਆ ਹੈ। ਇਸ ਮੌਕੇ ਲੋਕਾਂ ਨੇ ਟੰਡਨ ਨੂੰ ਲੱਡੂਆਂ ਨਾਲ ਤੋਲਿਆ ਗਿਆ। ਟੰਡਨ ਨੇ ਹਜ਼ਾਰਾਂ ਪਾਰਟੀ ਵਰਕਰਾਂ ਨਾਲ ਕੀਤੀ ਸਿੱਧੀ ਗੱਲਬਾਤ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਅੱਜ ਵਰਚੁਅਲ ਢੰਗ ਨਾਲ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਇੱਕੋ ਸਮੇਂ ਸ਼ਹਿਰ ਦੇ 6 ਹਜ਼ਾਰ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਆਪਣੇ ਵਿਚਾਰ ਪੇਸ਼ ਕੀਤੇ। ਸ੍ਰੀ ਟੰਡਨ ਨੇ ਪਾਰਟੀ ਵਰਕਰਾਂ ਨੂੰ ਮੋਦੀ ਸਰਕਾਰ ਦੇ 10 ਸਾਲਾਂ ਦੇ ਕੰਮਾਂ ਨੂੰ ਲੋਕਾਂ ਵਿੱਚ ਲੈ ਕੇ ਜਾਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਲੋਕ ਪਿਛਲੇ 10 ਸਾਲਾਂ ਵਿੱਚ ਹੋਏ ਵਿਕਾਸ ਕਾਰਜਾਂ ਨੂੰ ਵੇਖਦੇ ਹੋਏ ਇਕ ਵਾਰ ਮੁੜ ਤੋਂ ਭਾਜਪਾ ਨੂੰ ਵੋਟਾਂ ਪਾ ਕੇ ਕਾਮਯਾਬ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਤੋਂ 400 ਤੋਂ ਵੱਧ ਸੀਟਾਂ ਨਾਲ ਆਪਣੀ ਸਰਕਾਰ ਬਣਾਉਣਗੇ।

Related Post