
ਮੱਧ ਪ੍ਰਦੇਸ਼ ਦੀ ਮੋਹਨ ਯਾਦਵ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਉੱਜੈਨ ਜਬਰ-ਜਨਾਹ ਕਾਂਡ ’ਤੇ ਉਸ ਦੀ ਖਾਮੋਸ਼ੀ ’ਤੇ ਸਵਾਲ ਚ
- by Jasbeer Singh
- September 7, 2024

ਮੱਧ ਪ੍ਰਦੇਸ਼ ਦੀ ਮੋਹਨ ਯਾਦਵ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਉੱਜੈਨ ਜਬਰ-ਜਨਾਹ ਕਾਂਡ ’ਤੇ ਉਸ ਦੀ ਖਾਮੋਸ਼ੀ ’ਤੇ ਸਵਾਲ ਚੁੱਕੇ ਭੋਪਾਲ : ਕਾਂਗਰਸ ਨੇ ਅੱਜ ਮੱਧ ਪ੍ਰਦੇਸ਼ ਦੀ ਮੋਹਨ ਯਾਦਵ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਉੱਜੈਨ ਜਬਰ-ਜਨਾਹ ਕਾਂਡ ’ਤੇ ਉਸ ਦੀ ਖਾਮੋਸ਼ੀ ’ਤੇ ਸਵਾਲ ਚੁੱਕੇ। ਭਾਜਪਾ ਨੇ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਸਭ ਤੋਂ ਪੁਰਾਣੀ ਪਾਰਟੀ ਘਟਨਾ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਸੀਨੀਅਰ ਕਾਂਗਰਸ ਆਗੂ ਤੇ ਸਾਬਕਾ ਮੁੱਖ ਮੰਤਰੀ ਕਮਲ ਨਾਥ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸੂਬੇ ਭਰ ’ਚ ਵਾਪਰ ਰਹੀਆਂ ਹਨ। ਮੱਧ ਪ੍ਰਦੇਸ਼ ਕਾਂਗਰਸ ਦੇ ਮੁਖੀ ਜੀਤੂ ਪਟਵਾਰੀ ਨੇ ਦੋਸ਼ ਲਾਇਆ ਕਿ ਜਬਰ-ਜਨਾਹ ਦੀਆਂ ਘਟਨਾਵਾਂ ਨੂੰ ਲੈ ਕੇ ਭਾਜਪਾ ਦੋਹਰੇ ਮਾਪਦੰਡ ਅਪਣਾ ਰਹੀ ਹੈ। ਦੂਜੇ ਪਾਸੇ ਭਾਜਪਾ ਦੇ ਸੂਬਾ ਪ੍ਰਧਾਨ ਵੀਡੀ ਸ਼ਰਮਾ ਨੇ ਦੋਸ਼ ਲਾਇਆ ਕਿ ਜੀਤੂ ਪਟਵਾਰੀ ਸੂਬੇ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸੇ ਦੌਰਾਨ ਪੁਲੀਸ ਨੇ ਉਨ੍ਹਾਂ ਵਿਅਕਤੀਆਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਕਥਿਤ ਤੌਰ ’ਤੇ ਮਹਿਲਾ ਨਾਲ ਜਬਰ ਜਨਾਹ ਦੀ ਵੀਡੀਓ ਬਣਾਈ ਸੀ।