post

Jasbeer Singh

(Chief Editor)

Punjab

ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਫੇਟ ਮਾਰੀ, ਚਾਲਕ ਦੀ ਮੌਤ

post-img

ਕੋਮਲਪ੍ਰੀਤ ਕੌਰ ਪਤਨੀ ਜੋਗਿੰਦਰ ਸਿੰਘ ਵਾਸੀ ਨਦੋਹਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ ਲੜਕਾ ਗੁਰਪ੍ਰੀਤ ਸਿੰਘ (38) ਆਪਣੇ ਮੋਟਰਸਾਈਕਲ ਨੰਬਰ ਪੀਬੀ38 ਡੀ 0393 ’ਤੇ ਸਵਾਰ ਹੋ ਕੇ ਤਰਨਤਾਰਨ ਤੋਂ ਪੱਟੀ ਜਾ ਰਿਹਾ ਸੀ। ਤਰਨਤਾਰਨ, ਪੱਟੀ ਮਾਰਗ ’ਤੇ ਪੈਂਦੇ ਪਿੰਡ ਲੋਹੁਕਾ ਕੋਲ ਤੇਜ ਰਫਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ। ਜਿਸ ਕਾਰਨ ਗੰਭੀਰ ਜਖਮੀ ਹੋਏ ਬਾਈਕ ਚਾਲਕ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਥਣਾ ਸਿਟੀ ਪੱਟੀ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਟਿੱਪਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਕੋਮਲਪ੍ਰੀਤ ਕੌਰ ਪਤਨੀ ਜੋਗਿੰਦਰ ਸਿੰਘ ਵਾਸੀ ਨਦੋਹਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ ਲੜਕਾ ਗੁਰਪ੍ਰੀਤ ਸਿੰਘ (38) ਆਪਣੇ ਮੋਟਰਸਾਈਕਲ ਨੰਬਰ ਪੀਬੀ38 ਡੀ 0393 ’ਤੇ ਸਵਾਰ ਹੋ ਕੇ ਤਰਨਤਾਰਨ ਤੋਂ ਪੱਟੀ ਜਾ ਰਿਹਾ ਸੀ। ਪਿੰਡ ਲੋਹੁਕਾ ਕੋਲ ਉਸ ਨੂੰ ਤੇਜ ਰਫਤਾਰ ਟਿੱਪਰ ਨੇ ਪਿੰਡ ਲੋਹੁਕਾ ਕੋਲ ਫੇਟ ਮਾਰ ਦਿੱਤੀ। ਇਸ ਹਾਦਸੇ ’ਚ ਉਸਦਾ ਲੜਕਾ ਗੰਭੀਰ ਜਖਮੀ ਹੋ ਗਿਆ ਤੇ ਇਲਾਜ਼ ਦੌਰਾਨ ਉਸ ਨੇ ਦਮ ਤੋੜ ਦਿੱਤਾ। ਜਾਂਚ ਅਧਿਕਾਰੀ ਏਐੱਸਆਈ ਦੀਦਾਰ ਸਿੰਘ ਨੇ ਦੱਸਿਆ ਕਿ ਹਾਦਸਾਗ੍ਰਸਤ ਮੋਟਰਸਾਈਕਲ ਨੂੰ ਕਬਜੇ ਵਿਚ ਲੈ ਕੇ ਮ੍ਰਿਤਕ ਦੀ ਮਾਂ ਦੇ ਬਿਆਨਾਂ ’ਤੇ ਟਿੱਪਰ ਚਾਲਕ ਪਰਮਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Related Post