post

Jasbeer Singh

(Chief Editor)

Latest update

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੰਗੀਤਕਾਰ ਚਰਨਜੀਤ ਅਹੂਜਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

post-img

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੰਗੀਤਕਾਰ ਚਰਨਜੀਤ ਅਹੂਜਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 22 ਸਤੰਬਰ 2025 :ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਸੰਗੀਤਕਾਰ ਜਨਾਬ ਚਰਨਜੀਤ ਅਹੂਜਾ ਦੇ ਦੇਹਾਂਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਹੂਜਾ ਸਾਬ੍ਹ ਦੇ ਜਾਣ ਨਾਲ ਇੱਕ ਦੌਰ ਦਾ ਅੰਤ ਹੋਇਆ ਹੈ : ਸੌਂਦ ਆਪਣੇ ਸ਼ੋਕ ਸੰਦੇਸ਼ ਵਿੱਚ ਸੌਂਦ ਨੇ ਕਿਹਾ ਕਿ ਅਹੂਜਾ ਸਾਬ੍ਹ ਦੇ ਜਾਣ ਨਾਲ ਇੱਕ ਦੌਰ ਦਾ ਅੰਤ ਹੋਇਆ ਹੈ। ਉਨ੍ਹਾਂ ਦੀਆਂ ਸੰਗੀਤਕ ਧੁਨਾਂ ਰਹਿੰਦੀ ਦੁਨੀਆਂ ਤੱਕ ਗੂੰਜਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਚਰਨਜੀਤ ਅਹੂਜਾ ਵੱਲੋਂ ਬਣਾਏ ਗਾਣੇ ਲਾਜਵਾਬ, ਸਕੂਨਦਾਇਕ ਤੇ ਯਾਦਗਾਰੀ ਹਨ। ਕਿੰਨੇ ਹੀ ਗਾਇਕਾਂ ਨੂੰ ਉਨ੍ਹਾਂ ਨੇ ਬੁਲੰਦੀਆਂ ਉੱਤੇ ਪਹੁੰਚਾਇਆ ਪਰ ਖੁਦ ਜ਼ਮੀਨ ਨਾਲ ਜੁੜੇ ਰਹੇ। ਉਨ੍ਹਾਂ ਕਿਹਾ ਕਿ ਅਜਿਹੀ ਸੰਗੀਤਕ ਸਖਸ਼ੀਅਤ ਦੇ ਤੁਰ ਜਾਣ ਨਾਲ ਪੰਜਾਬੀ ਸੰਗੀਤਕ ਉਦਯੋਗ ਨੂੰ ਪਿਆ ਘਾਟਾ ਕਦੇ ਵੀ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀ ਗੀਤ ਸੰਗੀਤ ਨੂੰ ਪਿਆਰ ਕਰਨ ਵਾਲਿਆਂ ਦੇ ਦਿਲਾਂ ਵਿੱਚ ਚਰਨਜੀਤ ਅਹੂਜਾ ਸਦਾ ਜਿਊਂਦੇ ਰਹਿਣਗੇ।

Related Post