post

Jasbeer Singh

(Chief Editor)

Patiala News

ਟੈਕਸੀ ਚਾਲਕ ਨੇ ਜਹਿਰੀਲੀ ਵਸਤੂ ਖਾ ਕੇ ਕੀਤੀ ਖੁਦਕੁਸ਼ੀ

post-img

ਟੈਕਸੀ ਚਾਲਕ ਨੇ ਜਹਿਰੀਲੀ ਵਸਤੂ ਖਾ ਕੇ ਕੀਤੀ ਖੁਦਕੁਸ਼ੀ ਪਾਤੜਾਂ, 6 ਅਪ੍ਰੈਲ 2026 : ਜਿ਼ਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਪਾਤੜਾਂ ਵਿਖੇ ਇਕ ਟੈਕਸੀ ਚਾਲਕ ਵਲੋਂ ਖੁਦਕੁਸ਼ੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕੌਣ ਹੈ ਇਹ ਟੈਕਸੀ ਚਾਲਕ ਮਿਲੀ ਜਾਣਕਾਰੀ ਅਨੁਸਾਰ ਪਾਤੜਾਂ ਥਾਣੇ ਅਧੀਨ ਆਉਂਦੇ ਪਿੰਡ ਹਾਮਝੇੜੀ ਦੇ ਜੋ ਇਕ ਟੈਕਸੀ ਚਾਲਕ ਵਲੋਂ ਜਹਿਰੀਲੀ ਵਸਤੂ ਖਾ ਕੇ ਖੁਦਕੁਸ਼ੀ ਕਰ ਲਈ ਗਈ ਹੈ ਦੇ ਮਾਮਲੇ ਵਿਚ ਟੈਕਸੀ ਚਾਲਕ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਬਲਜਿੰਦਰ ਸਿੰਘ ਨੇ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ, ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਇੱਕ ਸਾਬਕਾ ਵਿਧਾਇਕ ਅਤੇ ਕੁਝ ਹੋਰ ਵਿਅਕਤੀਆਂ ਨੂੰ ਜਿ਼ੰਮੇਵਾਰ ਠਹਿਰਾਇਆ ਹੈ। ਕਿਸ ਕਿਸ ਵਿਰੁੱਧ ਕੀਤਾ ਗਿਆ ਹੈ ਕੇਸ ਦਰਜ ਟੈਕਸੀ ਚਾਲਕ ਬਲਜਿੰਦਰ ਸਿੰਘ ਵਲੋਂ ਜਹਿਰੀਲੀ ਵਸਤੂ ਖਾ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਬਲਜਿੰਦਰ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਪੁਲਸ ਨੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਜਿਨ੍ਹਾਂ ਵਿਚ ਮੇਜਰ ਸਿੰਘ, ਬੰਟੀ ਅਤੇ ਦੀਪਕ ਕੁਮਾਰ ਸ਼ਾਮਲ ਹਨ। ਇਸ ਤੋਂ ਇਲਾਵਾ ਚਾਰ ਅਣਪਛਾਤੇ ਵਿਅਕਤੀਆਂ ਨੂੰ ਵੀ ਇਸ ਕੇਸ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਇੰਚਾਰਜ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

Related Post

Instagram