post

Jasbeer Singh

(Chief Editor)

National

ਵਿਦਿਆਰਥੀ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ ਅਧਿਆਪਕ ਗ੍ਰਿਫ਼ਤਾਰ

post-img

ਵਿਦਿਆਰਥੀ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ ਅਧਿਆਪਕ ਗ੍ਰਿਫ਼ਤਾਰ ਗੋਰਖਪੁਰ, 2 ਜਨਵਰੀ 2026 : ਉੱਤਰ ਪ੍ਰਦੇਸ਼ ਦੇ ਗੋਰਖਪੁਰ ਜ਼ਿਲੇ ਵਿਚ ਇਕ ਸਰਕਾਰੀ ਸਕੂਲ ਦੇ ਅਧਿਆਪਕ ਨਵਲ ਕਿਸ਼ੋਰ (56) ਨੂੰ ਵਿਦਿਆਰਥੀ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਐਡੀਸ਼ਨਲ ਪੁਲਸ ਸੁਪਰਡੈਂਟ (ਸ਼ਹਿਰੀ) ਦਿਨੇਸ਼ ਕੁਮਾਰ ਨੇ ਦਿੱਤੀ । ਇਤਰਾਜਯੋਗ ਸਮੱਗਰੀ ਦਿਖਾ ਕਰਦਾ ਸੀ ਅਧਿਆਪਕ ਬੱਚਿਆਂ ਨਾਲ ਗਲਤ ਹਰਕਤਾਂ ਪੁਲਸ ਅਨੁਸਾਰ ਬੇਲਘਾਟ ਥਾਣਾ ਖੇਤਰ ਦੇ ਇਕ ਪ੍ਰਾਇਮਰੀ ਸਕੂਲ ਵਿਚ ਤੀਜੀ ਅਤੇ ਚੌਥੀ ਜਮਾਤ ਦੇ ਕੁਝ ਬੱਚਿਆਂ ਨੇ ਆਪਣੇ ਮਾਪਿਆਂ ਨੂੰ ਦੱਸਿਆ ਕਿ ਅਧਿਆਪਕ ਉਨ੍ਹਾਂ ਨੂੰ ਘਰ ਦਾ ਕੰਮ (ਹੋਮ ਵਰਕ) ਚੈੱਕ ਕਰਨ ਦੇ ਬਹਾਨੇ ਇਕੱਲੇ ਬੁਲਾ ਕੇ ਮੋਬਾਈਲ ਫੋਨ ਤੇ ਇਤਰਾਜ਼ਯੋਗ ਸਮੱਗਰੀ ਦਿਖਾਉਂਦਾ ਸੀ ਅਤੇ ਗਲਤ ਤਰੀਕੇ ਨਾਲ ਛੂਹੰਦਾ ਸੀ । ਬੱਚਿਆਂ ਨੇ ਇਹ ਵੀ ਦੱਸਿਆ ਕਿ ਜੇਕਰ ਉਹ ਵਿਰੋਧ ਕਰਦੇ ਜਾਂ ਕਿਸੇ ਨੂੰ ਦੱਸਦੇ ਤਾਂ ਅਧਿਆਪਕ ਉਨ੍ਹਾਂ ਨੂੰ ਮਾਰਨ ਕੁੱਟਣ ਦੀ ਧਮਕੀ ਦਿੰਦਾ ਸੀ । ਇਸ ਮਾਮਲੇ ਵਿਚ ਪੁਲਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਅਧਿਆਪਕ ਨੂੰ ਗ੍ਰਿਫ਼ਤਾਰ ਕਰ ਲਿਆ । ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬੱਚਿਆਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ ।

Related Post

Instagram