post

Jasbeer Singh

(Chief Editor)

Patiala News

ਭਾਈ ਕਾਹਨ ਸਿੰਘ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੀਆਂ) ਵਿਖੇ ਅਧਿਆਪਕ ਦਿਵਸ ਮਨਾਇਆ ਗਿਆ

post-img

ਭਾਈ ਕਾਹਨ ਸਿੰਘ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੀਆਂ) ਵਿਖੇ ਅਧਿਆਪਕ ਦਿਵਸ ਮਨਾਇਆ ਗਿਆ ਨਾਭਾ 6 ਸਤੰਬਰ () ਭਾਈ ਕਾਹਨ ਸਿੰਘ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੀਆਂ) ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਨਾਂ ਵੱਲੋਂ ਸਕੂਲ ਦੇ ਸਮੂਹ 90 ਅਧਿਆਪਕ ਸਾਹਿਬਾਨਾਂ ਦਾ ਅਧਿਆਪਕ ਦਿਵਸ ਦੇ ਮੌਕੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਇੰਚਾਰਜ਼ ਗੁਰਦੀਪ ਸਿੰਘ ਸੇਖੋ ਵੱਲੋਂ ਉਹਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਸਨਮਾਨ ਚਿੰਨ ਨਾਲ ਸਨਮਾਨਿਤ ਕੀਤਾ। ਸੀਨੀਅਰ ਲੈਕਚਰਾਰ ਰਾਮ ਕ੍ਰਿਸ਼ਨ ਵੱਲੋਂ ਸਟੇਜ ਦੀ ਕਾਰਵਾਈ ਸੰਭਾਲੀ ਗਈ। ਸਨਮਾਨਿਤ ਹੋਣ ਉਪਰੰਤ ਵਿਧਾਇਕ ਦੇਵ ਮਾਨ ਜੀ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੇ ਅਧਿਆਪਕਾਂ ਦੀ ਖਾਸ ਤੌਰ ਤੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਧਿਆਪਕ ਹਜਾਰਾਂ, ਲੱਖਾਂ ਵਿਦਿਆਰਥੀਆ ਦੀ ਜ਼ਿੰਦਗੀ ਨੂੰ ਸਵਾਰਦਾ ਹੈ, ਉਹਨਾਂ ਨੂੰ ਪੜਾਈ ਸਿਖਾਉਣ ਤੋ ਲੈ ਕੇ ਡਾਕਟਰ, ਇੰਜੀਨੀਅਰ, ਆਈਏਐਸ, ਆਈਪੀਐਸ ਵਰਗੇ ਅਫਸਰ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆ ਨੂੰ ਮਾਪੇ, ਵੱਡੇ ਭੈਣ ਭਰਾ, ਦੋਸਤ ਸਭ ਦੀ ਭੂਮਿਕਾ ਨਿਭਾ ਕੇ ਇਕ ਚੰਗਾ ਇਨਸਾਨ ਬਣਾਉਂਦਾ ਹੈ। ਦੇਵ ਮਾਨ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਅਧਿਆਪਕਾਂ ਦਾ ਮਾਨ ਸਤਿਕਾਰ ਜਰੂਰ ਕਰਨਾ ਚਾਹੀਦਾ ਹੈ। ਇਹਨਾਂ ਦੀ ਬਦੌਲਤ ਹੀ ਅਸੀਂ ਆਪਣਾ ਮੁਕਾਮ ਹਾਸਿਲ ਕਰ ਸਕਦੇ ਹਾਂ। ਇਸ ਦੌਰਾਨ ਹਲਕਾ ਵਿਧਾਇਕ ਦੇਵ ਮਾਨ ਜੀ ਵੱਲੋਂ ਸਕੂਲ ਵਿੱਚ ਸਥਾਪਤ ਸਟੈਮ ਲੈਬ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਸਰਦਾਰ ਤਰਲੋਚਨ ਸਿੰਘ ਇਕਬਾਲ ਸਿੰਘ, ਗੁਰਬਖਸ਼ ਸਿੰਘ, ਸ੍ਰੀਮਤੀ ਗੁਰਪ੍ਰੀਤ ਕੌਰ, ਸ੍ਰੀਮਤੀ ਪ੍ਰੇਮ, ਸ਼੍ਰੀਮਤੀ ਹਰਜੀਤ ਕੌਰ, ਸ਼੍ਰੀਮਤੀ ਨੀਲਮਾ, ਸ਼੍ਰੀਮਤੀ ਅੰਸੂ ਸੇਠ , ਤੇਜਿੰਦਰ ਸਿੰਘ ਖਹਿਰਾ, ਜਸਵੀਰ ਸਿੰਘ ਛਿੰਦਾ , ਭੁਪਿੰਦਰ ਸਿੰਘ ਕੱਲਰ ਮਾਜਰੀ ਅਤੇ ਸਮੂਹ ਅਧਿਆਪਕ ਆਦਿ ਹਾਜ਼ਰ ਸਨ।

Related Post