ਤੇਜ ਪ੍ਰਤਾਪ ਯਾਦਵ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਪਟਨਾ, 28 ਦਸੰਬਰ 2025 : ਜਨਸ਼ਕਤੀ ਜਨਤਾ ਦਲ (ਜੇ. ਜੇ. ਡੀ.) ਦੇ ਮੁਖੀ ਤੇਜ ਪ੍ਰਤਾਪ ਯਾਦਵ ਨੇ ਪਾਰਟੀ `ਚੋਂ ਕੱਢੇ ਗਏ ਰਾਸ਼ਟਰੀ ਬੁਲਾਰੇ ਸੰਤੋਸ਼ ਰੇਣੂ ਯਾਦਵ `ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਦੋਸ਼ ਲਾਉਂਦੇ ਹੋਏ ਪੁਲਸ ਕੋਲ ਸਿ਼ਕਾਇਤ ਦਰਜ ਕਰਵਾਈ ਹੈ। ਸਮਰਾਟ ਚੌਧਰੀ ਨੂੰ ਚਿੱਠੀ ਲਿਖ ਕੇ ਕੀਤੀ ਸੁਰੱਖਿਆ ਵਧਾਉਣ ਦੀ ਕੀਤੀ ਮੰਗ ਬਿਹਾਰ ਦੇ ਸਾਬਕਾ ਮੰਤਰੀ ਨੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸਮਰਾਟ ਚੌਧਰੀ ਨੂੰ ਵੀ ਸੁਰੱਖਿਆ ਵਧਾਉਣ ਦੀ ਮੰਗ ਕਰਦਿਆਂ ਚਿੱਠੀ ਲਿਖੀ ਹੈ। ਲਾਲੂ ਦੇ ਵੱਡੇ ਪੁੱਤਰ ਤੇਜ ਪ੍ਰਤਾਪ ਇਸ ਸਾਲ ਵਿਧਾਨ ਸਭਾ ਚੋਣਾਂ `ਚ ਮਹੂਆ ਤੋਂ ਹਾਰ ਗਏ ਸਨ। ਸਮਰਾਟ ਚੌਧਰੀ ਨੇ ਕਿਹਾ ਕਿ ਮੈਨੂੰ ਉਨ੍ਹਾਂ ਦੀ ਚਿੱਠੀ ਮਿਲੀ ਹੈ । ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਕੱਤਰੇਤ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਗੌਤਮ ਕੁਮਾਰ ਨੇ ਦੱਸਿਆ ਕਿ ਯਾਦਵ ਦੀ ਸ਼ਿਕਾਇਤ `ਤੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹ ੈ। ਵਾਰ-ਵਾਰ ਕੋਸਿ਼ਸ਼ਾਂ ਦੇ ਬਾਵਜੂਦ ਰੇਣੁ ਨਾਲ ਸੰਪਰਕ ਨਹੀਂ ਹੋ ਸਕਿਆ।
