

ਤੇਜਿੰਦਰ ਮਹਿਤਾ ਨੇ ਲਿਆ ਵੱਡੀ ਨਦੀ ਦਾ ਜਾਇਜ਼ਾ -ਕਿਹਾ, ਲੋਕਾਂ ਨੂੰ ਵਹਿਮਾਂ ‘ਚ ਪਾਉਣ ਵਾਲਾ ਸ਼ਾਹੀ ਪਰਿਵਾਰ ਹੁਣੇ ਚੜਾ ਲਵੇ ਨੱਥ ਚੂੜਾ ਪਟਿਆਲਾ, 2 ਸਤੰਬਰ 2025 : ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਵੱਡੀ ਨਦੀ ਤੇ ਪਹੁੰਚਕੇ ਹਾਲਾਤ ਦਾ ਜਾਇਜ਼ਾ ਲਿਆ । ਉਨ੍ਹਾਂ ਮੌਕੇ ਤੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਫ਼ੋਨ ਕਰਕੇ ਪਟਿਆਲਾ ਸ਼ਹਿਰ ਨੂੰ ਹੜ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਨ ਦੀ ਤਾਕੀਦ ਕੀਤੀ । ਨਾਲ ਹੀ ਸ਼ਾਹੀ ਪਰਿਵਾਰ ਤੇ ਸਖ਼ਤ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਹਿਮਾਂ-ਭਰਮਾਂ ਵਿੱਚ ਪਾ ਕੇ ਵੋਟ ਬਟੋਰਨ ਵਾਲਿਆਂ ਨੂੰ ਚਾਹੀਦਾ ਹੈ ਕਿ ਹੁਣੇ ਹੀ ਆਕੇ ਆਪਣੀ ਪਰਿਵਾਰਕ ਰਸਮ ਅਦਾ ਕਰ ਲੈਣ। ਕਿਉਂਕਿ ਸਰਕਾਰ ਪਟਿਆਲਾ ਨੂੰ ਹੜ੍ਹ ਤੋਂ ਬਚਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ, ਹੜ੍ਹ ਆਉਣ ਦੀ ਕੋਈ ਸੰਭਾਵਨਾ ਨਹੀਂ। ਬਾਅਦ ਵਿੱਚ ਨੱਥ-ਚੂੜਾ ਚੜ੍ਹਾਕੇ ਪਟਿਆਲਾ ਵਾਸੀਆਂ ਦੀ ਹਮਦਰਦੀ ਲੈਣ ਦਾ ਉਨ੍ਹਾਂ ਨੂੰ ਮੌਕਾ ਨਹੀਂ ਮਿਲਣਾ । ਉਨ੍ਹਾਂ ਕਿਹਾ ਕਿ ਨਦੀ ਵਿੱਚ ਪਿੱਛੋਂ ਰੁੜ ਕੇ ਆ ਰਹੀ ਜਲ-ਬੂਟੀ ਨੂੰ ਲਗਾਤਾਰ ਮਸ਼ੀਨਾਂ ਨਾਲ ਕੱਢਣ ਦਾ ਕੰਮ ਜਾਰੀ ਹੈ । ਮੰਤਰੀ ਅਤੇ ਐਮ. ਐਲ. ਏ. ਸਾਹਿਬਾਨ ਤੋਂ ਲੈਕੇ ਪਾਰਟੀ ਦੇ ਵਰਕਰ ਤੱਕ ਹਰ ਪਲ ਸਥਿਤੀ ਤੇ ਨਿਗ੍ਹਾ ਰੱਖ ਰਹੇ ਹਨ । ਇਸ ਲਈ ਪਟਿਆਲਾ ਵਾਸੀਆਂ ਨੂੰ ਘਬਰਾਉਣ ਅਤੇ ਅਫਵਾਹਾਂ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ । ਇਸ ਮੌਕੇ ਤੇ ਉਨ੍ਹਾਂ ਦੇ ਨਾਲ ਜਿਲ੍ਹਾ ਸਕੱਤਰ ਅਮਿਤ ਡਾਬੀ, ਜਿਲ੍ਹਾ ਖਜ਼ਾਨਚੀ ਤੇ ਬਲਾਕ ਪ੍ਰਧਾਨ ਮੁਖਤਿਆਰ ਸਿੰਘ ਗਿੱਲ, ਸੋਸ਼ਲ ਮੀਡੀਆ ਇੰਚਾਰਜ ਸੁਮਿਤ ਟਕੇਜਾ, ਬਲਾਕ ਪ੍ਰਧਾਨ ਰੂਬੀ ਭਾਟੀਆ , ਸੁਸ਼ੀਲ ਮਿੱਡਾ, ਅਮਰਜੀਤ ਸਿੰਘ ਅਰੋੜਾ, ਅਮਨ ਬਾਂਸਲ, ਨੋਜਵਾਨ ਆਗੂ ਸੁਰਿੰਦਰ ਸਿੰਘ ਨਿੱਕੂ ਅਤੇ ਹੋਰ ਪਤਵੰਤੇ ਲੋਕ ਹਾਜ਼ਰ ਸਨ ।