post

Jasbeer Singh

(Chief Editor)

National

ਸ਼ੋਭਾ ਯਾਤਰਾ ਦੌਰਾਨ ਹਿੰਸਾ ਮਗਰੋਂ ਤਣਾਅ ਹੋਇਆ ਪੈਦਾ ਤੇ 46 ਵਿਅਕਤੀ ਗ੍ਰਿਫ਼ਤਾਰ

post-img

ਸ਼ੋਭਾ ਯਾਤਰਾ ਦੌਰਾਨ ਹਿੰਸਾ ਮਗਰੋਂ ਤਣਾਅ ਹੋਇਆ ਪੈਦਾ ਤੇ 46 ਵਿਅਕਤੀ ਗ੍ਰਿਫ਼ਤਾਰ ਮਾਂਡਿਆ : ਭਾਰਤ ਦੇਸ਼ ਦੇ ਸੂਬੇ ਕਰਨਾਟਕ ਦੇ ਮਾਂਡਿਆ ਵਿੱਚ ਭਗਵਾਨ ਗਣੇਸ਼ ਦੀ ਮੂਰਤੀ ਦੀ ਸ਼ੋਭਾ ਯਾਤਰਾ ਦੌਰਾਨ ਭੜਕੀ ਹਿੰਸਾ ਤੋਂ ਬਾਅਦ ਪੁਲੀਸ ਨੇ 46 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਅੱਜ ਦਿੱਤੀ। ਬੁੱਧਵਾਰ ਦੇਰ ਰਾਤ ਇੱਥੇ ਨਾਗਮੰਗਲਾ ਕਸਬੇ ਵਿੱਚ ਤਣਾਅ ਫੈਲ ਗਿਆ, ਜਿੱਥੇ ਦੋ ਪੁਲੀਸ ਮੁਲਾਜ਼ਮਾਂ ਸਣੇ ਕੁਝ ਲੋਕ ਪਥਰਾਅ ਵਿੱਚ ਮਾਮੂਲੀ ਜ਼ਖ਼ਮੀ ਹੋ ਗਏ। ਹਾਲਾਂਕਿ, ਸਥਿਤੀ ’ਤੇ ਕਾਬੂ ਪਾ ਲਿਆ ਗਿਆ ਹੈ ਅਤੇ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ। 14 ਸਤੰਬਰ ਤੱਕ ਇਲਾਕੇ ਵਿੱਚ ਚਾਰ ਤੋਂ ਵੱਧ ਲੋਕਾਂ ਦੇ ਇਕੱਤਰ ਹੋਣ ’ਤੇ ਪਾਬੰਦੀ ਲਗਾਉਣ ਲਈ ਹੁਕਮ ਜਾਰੀ ਕੀਤੇ ਗਏ ਹਨ। ਪੁਲਸ ਨੇ ਦੱਸਿਆ ਕਿ ਬੁੱਧਵਾਰ ਨੂੰ ਜਦੋਂ ਬਦਰੀਕੌਪੁਲ ਪਿੰਡ ਤੋਂ ਸ਼ਰਧਾਲੂ ਸ਼ੋਭਾ ਯਾਤਰਾ ਕੱਢ ਰਹੇ ਸਨ ਤਾਂ ਉਦੋਂ ਦੋ ਸਮੂਹਾਂ ਵਿਚਾਲੇ ਬਹਿਸ ਹੋ ਗਈ ਅਤੇ ਕੁਝ ਸ਼ਰਾਰਤੀ ਅਨਸਰਾਂ ਨੇ ਪਥਰਾਅ ਕੀਤਾ ਜਿਸ ਮਗਰੋਂ ਸਥਿਤੀ ਵਿਗੜ ਗਈ। ਉਨ੍ਹਾਂ ਦੱਸਿਆ ਕਿ ਦੋਵੇਂ ਸਮੂਹਾਂ ਵਿਚਾਲੇ ਝੜਪ ਤੋਂ ਬਾਅਦ ਕੁਝ ਦੁਕਾਨਾਂ ’ਚ ਭੰਨਤੋੜ ਕੀਤੀ ਗਈ ਅਤੇ ਵਾਹਨਾਂ ’ਚ ਅੱਗ ਲਗਾ ਦਿੱਤੀ ਗਈ। ਪੁਲੀਸ ਨੇ ਭੀੜ ਨੂੰ ਖਿੰਡਾਉਣ ਅਤੇ ਸਥਿਤੀ ਸੰਭਾਲਣ ਲਈ ਹਲਕਾ ਲਾਠੀਚਾਰਜ ਕੀਤੀ। ਸ਼ੋਭਾ ਯਾਤਰਾ ਕੱਢਣ ਵਾਲੇ ਨੌਜਵਾਨਾਂ ਦੇ ਸਮੂਹ ਨੇ ਥਾਣੇ ਨੇੜੇ ਪ੍ਰਦਰਸ਼ਨ ਕੀਤਾ ਅਤੇ ਹਿੰਸਾ ਲਈ ਜ਼ਿੰਮੇਵਾਰ ਲੋਕਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ।

Related Post

Instagram