

ਇੰਡੀਅਨ ਆਇਲ ਰਿਫਾਇਨਰੀ ‘ਚ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਗੁਜਰਾਤ : ਵਡੋਦਰਾ ਦੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਰਿਫਾਇਨਰੀ ‘ਚ ਵੱਡਾ ਧਮਾਕਾ ਹੋਣ ਕਾਰਨ ਬਾਅਦ ਰਿਫਾਇਨਰੀ ‘ਚ ਭਿਆਨਕ ਅੱਗ ਲੱਗ ਗਈ ।ਧਮਾਕੇ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਕਈ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਹਾਦਸੇ ‘ਚ ਦੋ ਮੁਲਾਜ਼ਮਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ।ਫਾਇਰ ਬ੍ਰਿਗੇਡ ਅਤੇ ਪੁਲਸ ਦੀਆਂ ਟੀਮਾਂ ਦੇ ਨਾਲ-ਨਾਲ ਕਈ ਐਂਬੂਲੈਂਸਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ ।