July 6, 2024 00:40:37
post

Jasbeer Singh

(Chief Editor)

Business

ਦਿੱਲੀ: ਪੇਂਟ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, 10 ਤੋਂ ਵੱਧ ਲੋਕਾਂ ਦੀ ਹੋਈ ਮੌਤ

post-img

Delhi Paint Factory Fire: ਦਿੱਲੀ ਦੇ ਅਲੀਪੁਰ ਇਲਾਕੇ ਵਿੱਚ ਇੱਕ ਪੇਂਟ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਖ਼ਬਰ ਲਿਖੇ ਜਾਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਫੈਕਟਰੀ ਵਿੱਚ ਕਈ ਲੋਕ ਫਸੇ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਬਚਾਉਣ ਲਈ ਬਚਾਅ ਕਾਰਜ ਕੀਤੇ ਜਾ ਰਹੇ ਹਨ। ਫਿਲਹਾਲ ਮੌਕੇ ਤੇ ਫਾਇਰ ਬ੍ਰਿਗੇਡ ਦੀਆਂ 22 ਗੱਡੀਆਂ ਮੌਜੂਦ ਹਨ ਅਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ ਪਰ ਲੋਕਾਂ ਨੂੰ ਬਚਾਉਣ ਨੂੰ ਸਭ ਤੋਂ ਪਹਿਲ ਦਿੱਤੀ ਜਾ ਰਹੀ ਹੈ। ਪੂਰੇ ਇਲਾਕੇ ਚ ਧੂੰਆਂ ਹੈ, ਆਲੇ-ਦੁਆਲੇ ਦੇ ਸਾਰੇ ਘਰਾਂ ਨੂੰ ਵੀ ਖਾਲੀ ਕਰਵਾ ਲਿਆ ਗਿਆ ਹੈ। ਚਿੰਤਾ ਦੀ ਗੱਲ ਹੈ ਕਿ ਪੇਂਟ ਫੈਕਟਰੀ ਚ ਅਜੇ ਵੀ ਕਈ ਲੋਕ ਫਸੇ ਹੋਏ ਹਨ, ਜਿਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ ਹੈ। ਘਟਨਾ ਦੀਆਂ ਜੋ ਵੀਡਿਓ ਸਾਹਮਣੇ ਆਈਆਂ ਹਨ, ਉਨ੍ਹਾਂ ਵਿੱਚ ਵੱਡੀਆਂ ਅੱਗ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਹਨ ਅਤੇ ਧੂੰਏਂ ਦਾ ਇੱਕ ਵੱਡਾ ਡਰਾਉਣਾ ਬੱਦਲ ਵੀ ਵੇਖਿਆ ਜਾ ਸਕਦਾ ਹੈ। ਪਹਿਲੀ ਨਹੀਂ ਅਜਿਹੀ ਅੱਗਜ਼ਨੀ ਦੀ ਘਟਨਾ  ਇਹ ਪਹਿਲੀ ਵਾਰ ਨਹੀਂ ਹੈ ਕਿ ਰਾਜਧਾਨੀ ਦਿੱਲੀ ਵਿੱਚ ਇਸ ਤਰ੍ਹਾਂ ਦੀ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਕਈ ਤੰਗ ਗਲੀਆਂ ਵਿੱਚ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਕਈ ਵਾਰ ਅਜਿਹਾ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਹੁੰਦਾ ਹੈ ਅਤੇ ਕਈ ਵਾਰ ਹੋਰ ਕਾਰਨਾਂ ਕਰਕੇ ਅੱਗ ਲੱਗਣ ਦੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਹੁਣ ਫਾਇਰ ਬ੍ਰਿਗੇਡ ਵੀ ਅਲੀਪੁਰ ਕਾਂਡ ਨੂੰ ਲੈ ਕੇ ਚਿੰਤਤ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਬਹੁਤ ਗੰਭੀਰ ਹੈ। ਪੀਤਮਪੁਰਾ ਇਲਾਕੇ ਵਿੱਚ ਭਿਆਨਕ ਅੱਗ ਲੱਗ ਗਈ ਪਿਛਲੇ ਮਹੀਨੇ ਦਿੱਲੀ ਦੇ ਪੀਤਮਪੁਰਾ ਇਲਾਕੇ ਵਿੱਚ ਭਿਆਨਕ ਅੱਗ ਲੱਗ ਗਈ ਸੀ। ਇਸ ਅੱਗ ਵਿੱਚ ਕਈ ਲੋਕ ਸੜ ਕੇ ਵੀ ਮਰ ਗਏ। ਉਦੋਂ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਸੀ। ਇਸ ਘਟਨਾ ਵਿੱਚ ਇੱਕੋ ਪਰਿਵਾਰ ਦੇ ਮੈਂਬਰਾਂ ਦੀ ਜਾਨ ਚਲੀ ਗਈ। ਉਥੇ ਗਲੀਆਂ ਵੀ ਬਹੁਤ ਤੰਗ ਸਨ, ਜਿਸ ਕਾਰਨ ਬਚਾਅ ਵਿਚ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। 

Related Post