post

Jasbeer Singh

(Chief Editor)

National

ਸ਼ਰਧਾਲੂਆਂ ਨੂੰ ਲਿਜਾ ਰਹੀ ਬੱਸ ’ਤੇ ਅਤਿਵਾਦੀ ਹਮਲਾ; ਨੌਂ ਹਲਾਕ, 33 ਜ਼ਖ਼ਮੀ

post-img

ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਅੱਜ ਸ਼ਾਮ ਨੂੰ ਅਤਿਵਾਦੀਆਂ ਵੱਲੋਂ ਕੀਤੇ ਹਮਲੇ ਦੌਰਾਨ ਸ਼ਰਧਾਲੂਆਂ ਨੂੰ ਲਿਜਾ ਰਹੀ ਬੱਸ ਖੱਡ ਵਿੱਚ ਡਿੱਗ ਗਈ ਜਿਸ ਕਾਰਨ ਨੌਂ ਜਣਿਆਂ ਦੀ ਮੌਤ ਹੋ ਗਈ, ਜਦੋਂਕਿ 33 ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਅਤਿਵਾਦੀ ਹਮਲਾ ਸ਼ਾਮ ਕਰੀਬ ਸਵਾ ਛੇ ਵਜੇ ਸ਼ਿਵ ਖੋੜੀ ਮੰਦਰ ਤੋਂ ਮਾਤਾ ਵੈਸ਼ਨੋ ਦੇਵੀ ਮੰਦਰ ਜਾ ਰਹੀ ਬੱਸ ’ਤੇ ਕੱਟੜਾ ਵਿੱਚ ਪੋਨੀ ਖੇਤਰ ਦੇ ਤੇਰਯਾਥ ਪਿੰਡ ਨੇੜੇ ਹੋਇਆ। ਰਿਆਸੀ ਦੇ ਐੱਸਐੱਸਪੀ ਮੋਹਿਤਾ ਸ਼ਰਮਾ ਨੇ ਦੱਸਿਆ ਕਿ ਸ਼ੁਰੂਆਤੀ ਰਿਪੋਰਟਾਂ ਅਨੁਸਾਰ ਅਤਿਵਾਦੀਆਂ ਨੇ ਬੱਸ ’ਤੇ ਗੋਲੀਬਾਰੀ ਕੀਤੀ ਜਿਸ ਕਾਰਨ ਡਰਾਈਵਰ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਖੱਡ ਵਿੱਚ ਡਿੱਗ ਗਈ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਾਰੇ ਸ਼ਰਧਾਲੂ ਉੱਤਰ ਪ੍ਰਦੇਸ਼ ਨਾਲ ਸਬੰਧਿਤ ਦੱਸੇ ਜਾ ਰਹੇ ਹਨ। ਉਧਰ, ਕਾਂਗਰਸ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ, ਜਦੋਂਕਿ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।

Related Post