
ਅੱਤਵਾਦੀ ਅਤੇ ਆਈ. ਐਸ. ਆਈ. ਐਕਸ, ਫੇਸਬੁੱਕ, ਇੰਸਟਾਗ੍ਰਾਮ, ਵਟਸਐਪ ਅਤੇ ਟੈਲੀਗ੍ਰਾਮ ਵਰਗੀਆਂ ਐਪਸ ਰਾਹੀਂ ਨਾਬਾਲਗਾਂ ਨੂੰ
- by Jasbeer Singh
- October 21, 2024

ਅੱਤਵਾਦੀ ਅਤੇ ਆਈ. ਐਸ. ਆਈ. ਐਕਸ, ਫੇਸਬੁੱਕ, ਇੰਸਟਾਗ੍ਰਾਮ, ਵਟਸਐਪ ਅਤੇ ਟੈਲੀਗ੍ਰਾਮ ਵਰਗੀਆਂ ਐਪਸ ਰਾਹੀਂ ਨਾਬਾਲਗਾਂ ਨੂੰ ਭਰਮਾਉਣ ਦੀ ਕਰ ਰਹੇ ਹਨ ਕੋਸਿ਼ਸ਼ ਸ੍ਰੀਨਗਰ : ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐੱਸਆਈ) ਅਤੇ ਅੱਤਵਾਦੀ ਗਰੁੱਪ ਜੰਮੂ ਕਸ਼ਮੀਰ ਵਿੱਚ ਡਿਜੀਟਲ ਪਲੇਟਫਾਰਮਾਂ ਰਾਹੀਂ ਭਰਤੀ ਦੀਆਂ ਕੋਸ਼ਿਸ਼ਾਂ ਤੇਜ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਖ਼ਤ ਸੁਰੱਖਿਆ ਪ੍ਰਬੰਧਾਂ ਕਾਰਨ ਇਨ੍ਹਾਂ ਵਿਚਾਲੇ ਸਿੱਧੀ ਗੱਲਬਾਤ ਕਰਨੀ ਮੁਸ਼ਕਲ ਹੋ ਰਹੀ ਹੈ। ਅਧਿਕਾਰੀ ਅਨੁਸਾਰ ਇਹ ਗਰੁੱਪ ਐਕਸ, ਫੇਸਬੁੱਕ, ਇੰਸਟਾਗ੍ਰਾਮ, ਵਟਸਐਪ ਅਤੇ ਟੈਲੀਗ੍ਰਾਮ ਵਰਗੀਆਂ ਐਪਸ ਰਾਹੀਂ ਨਾਬਾਲਗਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਫੜੇ ਜਾਣ ਤੋਂ ਬਚਣ ਲਈ ਉਹ ਫਰਜ਼ੀ ਪ੍ਰੋਫਾਈਲਾਂ ਅਤੇ ਵਰਚੁਅਲ ਪ੍ਰਾਈਵੇਟ ਨੈੱਟਵਰਕ (ਵੀਪੀਐਨ) ਦੀ ਵਰਤੋਂ ਕਰ ਰਹੇ ਹਨ। ਅਧਿਕਾਰੀ ਨੇ ਕਿਹਾ ਕਿ ਇਕ ਵਾਰ ਪਛਾਣ ਹੋਣ ’ਤੇ ਇਨ੍ਹਾਂ ਨੌਜਵਾਨਾਂ ਨੂੰ ਪ੍ਰਾਈਵੇਟ ਗਰੁੱਪਾਂ ਵਿਚ ਸ਼ਾਮਲ ਕੀਤਾ ਜਾਂਦਾ ਹੈ ਜਿੱਥੇ ਉਨ੍ਹਾਂ ਨੂੰ ਗੁਮਰਾਹ ਕਰਨ ਵਾਲੀ ਸਮੱਗਰੀ ਦਿਖਾਈ ਜਾਂਦੀ ਹੈ। ਉਨ੍ਹਾਂ ਅਨੁਸਾਰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਨਾਲ ਜੁੜੇ ਹੈਂਡਲਰ ਨਫਰਤ ਭੜਕਾਉਣ ਵਾਸਤੇ ਇਹ ਰਣਨੀਤੀ ਅਪਣਾਉਂਦੇ ਹਨ।
Related Post
Popular News
Hot Categories
Subscribe To Our Newsletter
No spam, notifications only about new products, updates.