ਅੱਤਵਾਦੀਆਂ ਨੇ ਜਵਾਨਾਂ 'ਤੇ ਚਲਾਈ ਗੋਲੀ, ਇਕ ਇੰਸਪੈਕਟਰ ਸ਼ਹੀਦ ਜੰਮੂ, 20 ਅਗਸਤ : ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਇਸ ਹਮਲੇ 'ਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐੱਫ.) ਦਾ ਇਕ ਇੰਸਪੈਕਟਰ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਦੁਪਹਿਰ ਕਰੀਬ 3.30 ਵਜੇ ਬਸੰਤਗੜ੍ਹ ਦੇ ਡੱਡੂ ਇਲਾਕੇ 'ਚ ਅੱਤਵਾਦੀਆਂ ਨੇ ਸੀਆਰਪੀਐੱਫ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ (ਐੱਸਓਜੀ) 'ਤੇ ਗੋਲੀਬਾਰੀ ਕੀਤੀ। ਸੀਆਰਪੀਐਫ ਦੀ 187ਵੀਂ ਬਟਾਲੀਅਨ ਦੇ ਇਕ ਇੰਸਪੈਕਟਰ ਨੂੰ ਗੋਲੀ ਲੱਗ ਗਈ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਅੱਤਵਾਦੀ ਮੌਕੇ ਤੋਂ ਫਰਾਰ ਹੋ ਗਏ।
