July 9, 2024 06:18:17
post

Jasbeer Singh

(Chief Editor)

crime

ਥਾਣਾ ਕੋਤਵਾਲੀ ਪਟਿਆਲਾ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

post-img

ਥਾਣਾ ਕੋਤਵਾਲੀ ਪਟਿਆਲਾ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 3 ਜੁਲਾਈ - ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਇੱਕ ਵਿਅਕਤੀ ਬਿਕਰਮਜੀਤ ਪੁੱਤਰ ਗੁਲਾਬ ਚੰਦ ਵਾਸੀ ਰੋੜੀ ਕੁੱਟ ਮਹੱਲਾ ਨੇੜੇ ਸਨੋਰੀ ਅੱਡਾ ਪਟਿਆਲਾ ਦੇ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਮੁਤਾਬਕ ਏ. ਐਸ. ਆਈ. ਮੰਗਤ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਟਰੱਕ ਯੂਨੀਅਨ ਪਟਿਆਲਾ ਦੇ ਕੋਲ ਮੌਜੂਦ ਸਨ ਨੇ ਵਿਕਰਮਜੀਤ ਨੂੰ ਜਦੋਂ ਸ਼ੱਕ ਦੇ ਅਧਾਰ ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਕੋਲੋਂ 180 ਨਸ਼ੀਲੀ ਗੋਲੀਆਂ ਬਰਾਮਦ ਹੋਈਆਂ, ਜਿਸ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post