Crime
0
ਥਾਣਾ ਕੋਤਵਾਲੀ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
- by Admin
- July 23, 2024
ਥਾਣਾ ਕੋਤਵਾਲੀ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 23 ਜੁਲਾਈ () : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ।ਜਿਹੜੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਵਿਚ ਖੁਸ਼ਹਾਲ ਪੁੱਤਰ ਸਲੀਮ ਖਾਨ ਵਾਸੀ ਰੰਗੇਸ਼ਾਹ ਕਾਲੋਨੀ ਪਟਿਆਲਾ ਹੈ। ਪੁਲਸ ਮੁਤਾਬਕ ਐਸ. ਆਈ. ਬਲਜੀਤ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਡਕਾਲਾ ਚੁੰਗੀ ਕੋਲ ਮੌਜੂਦ ਸਨ ਨੂੰ ਸੂਚਨਾ ਮਲੀ ਕਿ ਉਕਤ ਵਿਅਕਤੀ ਸਨੌਰੀ ਅੱਡੇ ਵੱਲ ਨੂੰ ਜਾਂਦੀ ਸੜਕ ਬੰਨਾ ਨਦੀ ਤੇ ਖੜ੍ਹਾ ਹੈ ਅਤੇ ਹੈਰੋਇਨ, ਨਸ਼ੀਲਾ ਪਾਊਡਰ ਵੇਚਣ ਲਈ ਗਾਹਕ ਦੀ ਉਡੀਕ ਕਰ ਰਿਹਾ ਹੈ, ਜਿਸ ਤੇਰੇਡ ਕਰਕੇ 23 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Popular Tags:
Related Post
Stay Connected
Popular News
Latest update
