
ਥਾਣਾ ਪਾਤੜਾਂ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
- by Jasbeer Singh
- August 3, 2024

ਥਾਣਾ ਪਾਤੜਾਂ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਾਤੜਾਂ, 3 ਅਗਸਤ () : ਥਾਣਾ ਪਾਤੜਾਂ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੰਧ 45 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਣਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਨਵਾਗਾਉ ਥਾਣਾ ਘਨੋਰੀ ਹਾਲ ਜੀਰਾ ਰੋਡ ਕਿੱਕਰ ਕਲੋਨੀ ਗਲੀ ਨੰ. 02 ਮੋਗਾ, ਸੁਮਿਤ ਸਿੰਘ ਪੁੱਤਰ ਬੀਰਬਲ ਸਿੰਘ ਵਾਸੀ ਸਾਧ ਵਾਲੀ ਬਸਤੀ ਲਾਲ ਸਿੰਘ ਰੋਡ ਮੋਗਾ ਥਾਣਾ ਸਿਟੀ-2 ਮੋਗਾ, ਸੁਖਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਨਿਊ ਗੁਰ ਅਰਜਨ ਦੇਵ ਨਗਰ ਗਿੱਲ ਰੋਡ ਮੋਗਾ ਸ਼ਾਮਲ ਹਨ। ਪੁਲਸ ਮੁਤਾਬਕ ਏ. ਐਸ. ਆਈ. ਪਿਆਰਾ ਸਿੰਘ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਅਨਾਜ ਮੰਡੀ ਪਾਤੜਾਂ ਵੱਲ ਜਾ ਰਹੇਸਨ ਤਾਂ ਇਕ ਗੱਡੀ ਦੇ ਕੋਲ ਉਪਰੋਕਤ ਵਿਅਕਤੀ ਸ਼ੱਕੀ ਹਾਲਤ ਵਿਚ ਖੜ੍ਹੇ ਦਿਖਾਈ ਦਿੱਤੇ, ਜਿਸ ਤੇ ਜਦੋਂ ਉਪਰੋਕਤ ਵਿਅਕਤੀਆਂ ਨੂੰ ਸ਼ੱਕ ਦੇ ਆਧਾਰਤੇ ਚੈਕ ਕੀਤਾ ਗਿਆ ਤਾਂ 45 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।