post

Jasbeer Singh

(Chief Editor)

crime

ਥਾਣਾ ਸਦਰ ਸਮਾਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

post-img

ਥਾਣਾ ਸਦਰ ਸਮਾਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਸਮਾਣਾ, 25 ਜੁਲਾਈ (ਦਰਦ) : ਥਾਣਾ ਸਦਰ ਸਮਾਣਾ ਦੀ ਪੁਲਸ ਨੇ ਇਕ ਵਿਅਕਤੀ ਰਣਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਗੁਰੂ ਨਾਨਕ ਨਗਰ ਭਵਾਨੀਗੜ੍ਹ ਰੋਡ ਸਮਾਣਾ ਦੀ ਸਿ਼ਕਾਇਤ ਦੇ ਆਧਾਰ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਮੁਤਾਬਕ ਏ. ਐਸ. ਆਈ. ਪਰਮਜੀਤ ਸਿੰਘ ਜੋ ਚੌਂਕੀ ਮਵੀਕਲਾਂ ਥਾਣਾ ਸਦਰ ਸਮਾਣਾ ਵਿਖੇ ਤਾਇਨਾਤ ਹਨ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁੱਲ ਸੂਆ ਪਿੰਡ ਧਨੇਠਾ ਦੇ ਕੋਲ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਟੀ ਪੁਆਇੰਟ ਸੋਧੇਵਾਲ ਵਿਖੇ ਰਣਜੀਤ ਸਿੰਘ ਸਕੂਟਰ ਤੇ ਸਵਾਰ ਹੈ ਨੂੰ ਜਦੋਂ ਸ਼ੱਕ ਦੇ ਆਧਾਰ ਤੇ ਰੋਕ ਕੇ ਜਦੋਂ ਚੈਕ ਕੀਤਾ ਗਿਆ ਤਾਂ ਉਸ ਕੋਲੋਂ 2 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post