ਥਾਣਾ ਸ਼ੰਭੂ ਪੁਲਸ ਨੇਕੀਤਾ ਇਕ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਸ਼ੰਭੂ, 27 ਜੁਲਾਈ () : ਥਾਣਾ ਸ਼ੰਭੂ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 58 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਵਰਿੰਦਰ ਸਿੰਘ ਪੁੱਤਰ ਬੋਧੂ ਯਾਦਵ ਵਾਸੀ ਪਿੰਡ ਡਾਹਰੀਆ ਥਾਣਾ ਸ਼ੰਭੂ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਹਰੀਸ਼ ਕੁਮਾਰ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਘਨੌਰ ਮੋੜ ਸ਼ੰਭੂ ਖੁਰਦ ਦੇ ਕੋਲ ਮੌਜੂ ਸਨ ਨੂੰ ਸੂਚਨਾ ਮਿਲੀ ਕਿ ਪਿੰਡ ਡਾਹਰੀਆ ਵਿਖੇ ਉਕਤ ਵਿਅਕਤੀ ਸ਼ਰਾਬ ਵੇਚ ਰਿਹਾ ਹੈ, ਜਿਸ ਤੇ ਜਦੋਂ ਰੇਡ ਕੀਤੀ ਗਈ ਤਾਂ ਉਸ ਕੋਲੋ. 58 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
