
National
0
ਬਾਬਾ ਸਿੱਦੀਕੀ ਦੀ ਹੱਤਿਆ ਸਬੰਧੀ ਮੁੰਬਈ ਪੁਲਸ ਕੀਤਾ 11ਵਾਂ ਵਿਅਕਤੀ ਵੀ ਗ੍ਰਿਫ਼ਤਾਰ
- by Jasbeer Singh
- October 24, 2024

ਬਾਬਾ ਸਿੱਦੀਕੀ ਦੀ ਹੱਤਿਆ ਸਬੰਧੀ ਮੁੰਬਈ ਪੁਲਸ ਕੀਤਾ 11ਵਾਂ ਵਿਅਕਤੀ ਵੀ ਗ੍ਰਿਫ਼ਤਾਰ ਮੁੰਬਈ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਮੁੰਬਈ ਦੀ ਪੁਲਸ ਨੇ ਬਾਬਾ ਸਿੱਦੀਕੀ ਦੀ ਹੱਤਿਆ ਸਬੰਧੀ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਹੀ ਇਸ ਮਾਮਲੇ ’ਚ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 11 ਹੋ ਗਈ ਹੈ। ਮੁਲਜ਼ਮ ਦੀ ਪਛਾਣ ਅਮਿਤ ਹਿਸਾਮ ਸਿੰਘ ਕੁਮਾਰ (29) ਵਜੋਂ ਹੋਈ ਹੈ ਅਤੇ ਹੋਰ ਮੁਲਜ਼ਮਾਂ ਤੋਂ ਪੁੱਛ ਪੜਤਾਲ ਦੌਰਾਨ ਅਪਰਾਧ ’ਚ ਉਸ ਦੀ ਭੂਮਿਕਾ ਸਾਹਮਣੇ ਆਉਣ ਮਗਰੋਂ ਮੁਲਜ਼ਮ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਤਿੰਨ ਸ਼ੱਕੀ ਸ਼ੂਟਰ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਸਨੈਪਚੈਟ ਰਾਹੀਂ ਸੰਪਰਕ ਵਿੱਚ ਸਨ।