post

Jasbeer Singh

(Chief Editor)

Patiala News

ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 24ਵੀਂ ਮੀਟਿੰਗ ਹੋਈ

post-img

ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 24ਵੀਂ ਮੀਟਿੰਗ ਹੋਈ -ਜ਼ਿਲ੍ਹੇ 'ਚ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ : ਏ.ਡੀ.ਸੀ. -ਵਾਤਾਵਰਣ ਨੂੰ ਪਲੀਤ ਹੋਣ ਤੋਂ ਰੋਕਣ ਲਈ ਸਖ਼ਤ ਕਦਮ ਉਠਾਏ ਜਾਣ : ਮੈਡਮ ਕੰਚਨ -ਸਾਲਿਡ ਵੇਸਟ ਤੇ ਬਾਇਓ ਵੇਸਟ ਦੇ ਨਿਪਟਾਰੇ ਸਬੰਧੀ ਦਿੱਤੀਆਂ ਹਦਾਇਤਾਂ ਪਟਿਆਲਾ, 17 ਸਤੰਬਰ : ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 24ਵੀਂ ਮੀਟਿੰਗ 'ਚ ਕੌਮੀ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਤਹਿਤ ਤਿਆਰ ਐਕਸ਼ਨ ਪਲਾਨ ਨੂੰ ਜ਼ਿਲ੍ਹੇ 'ਚ ਇੰਨ-ਬਿੰਨ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੈਡਮ ਕੰਚਨ ਨੇ ਜ਼ਿਲ੍ਹੇ ਅੰਦਰ ਸ਼ਹਿਰੀ ਤੇ ਪੇਂਡੂ ਖੇਤਰਾਂ 'ਚ ਗੰਦਗੀ ਵਾਲੇ ਸਥਾਨਾਂ ਦੀ ਸਫ਼ਾਈ, ਗਿੱਲੇ ਅਤੇ ਸੁੱਕੇ ਕੂੜੇ ਤੇ ਪਲਾਸਟਿਕ ਦਾ ਪ੍ਰਬੰਧਨ, ਗੰਦੇ ਪਾਣੀ ਨੂੰ ਸੋਧਣ, ਬੂਟੇ ਲਾਉਣ, ਪਿੰਡਾਂ ਦੇ ਟੋਭੇ, ਸੀਵਰੇਜ ਦਾ ਗੰਦਾ ਪਾਣੀ ਸੋਧਣ ਲਈ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੀ ਕਾਰਗੁਜ਼ਾਰੀ, ਲੋਕਾਂ ਨੂੰ ਕੂੜਾ ਪ੍ਰਬੰਧਨ ਅਤੇ ਵਾਤਾਵਰਣ ਦੀ ਸੰਭਾਂਲ ਲਈ ਜਾਗਰੂਕ ਕਰਨ, ਬਾਇਓ ਮੈਡੀਕਲ ਤੇ ਈ-ਵੇਸਟ ਪ੍ਰਬੰਧਨ, ਛੱਪੜਾਂ ਦੀ ਸਾਫ਼-ਸਫ਼ਾਈ ਅਤੇ ਸੀਵਰੇਜ ਜਾਂ ਫੈਕਟਰੀਆਂ ਦੇ ਪਾਣੀ ਨੂੰ ਬਿਨ੍ਹਾਂ ਸੋਧੇ ਨਾ ਪੈਣ ਦੇਣ ਆਦਿ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਏ.ਡੀ.ਸੀ. ਨਵਰੀਤ ਕੌਰ ਸੇਖੋਂ ਨੇ ਜ਼ਿਲ੍ਹੇ ਅੰਦਰ ਲੱਗੇ ਐਸ.ਟੀ.ਪੀਜ ਦੀ ਸਮੀਖਿਆ ਕਰਦਿਆਂ ਕਿਹਾ ਕਿ ਸਬੰਧਤ ਵਿਭਾਗ ਇਹ ਯਕੀਨੀ ਬਣਾਉਣ ਕੇ ਐਸ.ਟੀ.ਪੀਜ਼ ਸਹੀ ਅਤੇ ਪੂਰੀ ਸਮਰੱਥਾ ਨਾਲ ਕੰਮ ਕਰਨ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਐਕਸ਼ਨ ਪਲਾਨ ਨੂੰ ਸਮਾਂ ਬਧ ਤਰੀਕੇ ਨਾਲ ਲਾਗੂ ਕਰਨਾ ਯਕੀਨੀ ਬਨਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਚਾਇਨਾ ਡੋਰ ਤੇ ਸਿੰਗਲ ਯੂਜ਼ ਪਲਾਸਟਿਕ 'ਤੇ ਰੋਕ ਸਬੰਧੀ ਸਖਤੀ ਨਾਲ ਕਾਰਵਾਈ ਕਰਨ ਦੀ ਹਦਾਇਤ ਵੀ ਕੀਤੀ। ਏ.ਡੀ.ਸੀ. ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਧਰਤੀ ਹੇਠਲਾ ਜਲ ਸੰਭਾਲਣ ਲਈ ਯਤਨਸ਼ੀਲ ਹੈ, ਉਥੇ ਹੀ ਨਦੀਆਂ, ਨਾਲਿਆਂ ਤੇ ਦਰਿਆਵਾਂ ਦਾ ਪਾਣੀ ਵੀ ਪਲੀਤ ਹੋਣ ਤੋਂ ਰੋਕਣ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਕੂੜਾ ਪ੍ਰਬੰਧਨ ਪਲਾਨ ਨੂੰ ਸਖਤੀ ਨਾਲ ਲਾਗੂ ਕਰਨ ਲਈ ਸਮੂਹ ਈ.ਓਜ ਆਪਣੇ ਸ਼ਹਿਰਾਂ ਨੂੰ ਪਲਾਸਟਿਕ ਮੁਕਤ ਬਣਾਉਣ ਅਤੇ ਕੂੜਾ ਵੱਖੋ-ਵੱਖ ਕਰਨ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਗੁਰਕਰਨ ਸਿੰਘ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਦੱਸਿਆ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਮੁਤਾਬਕ ਜਾਰੀ ਐਕਸ਼ਨ ਪਲਾਨ ਅਨੁਸਾਰ ਧਰਤੀ ਹੇਠਲੇ ਪਾਣੀ, ਹਵਾ ਤੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਰੋਕਣ ਲਈ ਸਮੁਚੀ ਪ੍ਰਕ੍ਰਿਆ ਨੂੰ ਮਿਥੇ ਸਮੇਂ ਦੇ ਅੰਦਰ ਨੇਪਰੇ ਚੜਾਇਆ ਜਾਵੇਗਾ। ਮੀਟਿੰਗ ਵਿੱਚ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਫੋਟੋ ਕੈਪਸ਼ਨ-ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਤੇ ਨਵਰੀਤ ਕੌਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਕਰਦੇ ਹੋਏ।

Related Post