National
0
ਆਮ ਆਦਮੀ ਪਾਰਟੀ ਨੇ ਕੀਤੀ ਜੰਮੂ-ਕਸ਼ਮੀਰ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
- by Jasbeer Singh
- August 26, 2024
ਆਮ ਆਦਮੀ ਪਾਰਟੀ ਨੇ ਕੀਤੀ ਜੰਮੂ-ਕਸ਼ਮੀਰ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਨਵੀਂ ਦਿੱਲੀ : ਜੰਮੂ-ਕਸ਼ਮੀਰ ਦੀਆਂ ਵਿਧਾਨਸਭਾ ਚੋਣਾਂ ‘ਚ ਜੰਮੂ-ਕਸ਼ਮੀਰ ‘ਚ ਆਮ ਆਦਮੀ ਪਾਰਟੀ ਨੇ ਆਪਣੀ ਪਛਾਣ ਬਣਾ ਲਈ ਹੈ। ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਆਪਣੇ 7 ਉਮੀਦਵਾਰਾਂ ਦਾ ਐਲਾਨ ਕਰਨ ਦੇ ਨਾਲ-ਨਾਲ ਪਾਰਟੀ ਨੇ ਜੰਮੂ-ਕਸ਼ਮੀਰ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਸਟਾਰ ਪ੍ਰਚਾਰਕਾਂ ਵਿੱਚ ਸ਼ਰਾਬ ਘੁਟਾਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਰਾਘਵ ਚੱਢਾ, ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ, ਮਨੀਸ਼ ਸਿਸੋਦੀਆ, ਸੰਸਦ ਮੈਂਬਰ ਸੰਜੇ ਸਿੰਘ ਸ਼ਾਮਲ ਹਨ।

