post

Jasbeer Singh

(Chief Editor)

Punjab

ਆਮ ਆਦਮੀ ਪਾਰਟੀ ਨੇ ਕੀਤੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

post-img

ਆਮ ਆਦਮੀ ਪਾਰਟੀ ਨੇ ਕੀਤੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਚੰਡੀਗੜ ੍ਹ: ਆਮ ਆਦਮੀ ਪਾਰਟੀ ਨੇ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਲਈ 11 ਉਮੀਦਵਾਰਾਂ ਦੀ ਤੀਜੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਨੇ ਤੀਜੀ ਸੂਚੀ ਵਿੱਚ ਰਾਦੌਰ ਤੋਂ ਭੀਮ ਸਿੰਘ ਰਾਠੀ, ਨੀਲੋਖੇੜੀ ਤੋਂ ਅਮਰ ਸਿੰਘ, ਇਸਰਾਨਾ ਤੋਂ ਅਮਿਤ ਕੁਮਾਰ, ਅਟੇਲੀ ਤੋਂ ਸੁਨੀਲ ਰਾਓ ਅਤੇ ਰੇਵਾੜੀ ਤੋਂ ਸਤੀਸ਼ ਯਾਦਵ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਨੇ ਹਰਿਆਣਾ `ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 9 ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕੀਤਾ ਸੀ। ਕੁੱਲ ਮਿਲਾ ਕੇ ‘ਆਪ’ ਨੇ ਆਪਣੀਆਂ ਤਿੰਨ ਸੂਚੀਆਂ ਵਿੱਚ ਹੁਣ ਤੱਕ ਹਰਿਆਣਾ ਦੇ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਜਾਰੀ ਪਹਿਲੀ ਸੂਚੀ ਵਿੱਚ 20 ਨਾਮ ਸਨ। ਹਰਿਆਣਾ ਦੀਆਂ 90 ਸੀਟਾਂ `ਤੇ 5 ਅਕਤੂਬਰ ਨੂੰ ਇਕੋ ਪੜਾਅ `ਚ ਵੋਟਿੰਗ ਹੋ ਰਹੀ ਹੈ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ‘ਆਪ’ ਨੇ ਆਪਣੀ ਦੂਜੀ ਸੂਚੀ ਵਿੱਚ ਸਢੌਰਾ ਤੋਂ ਰਿਤੂ ਬਾਮਨੀਆ, ਥਾਨੇਸਰ ਤੋਂ ਕ੍ਰਿਸ਼ਨਾ ਬਜਾਜ, ਇੰਦਰਾ ਤੋਂ ਹਵਾ ਸਿੰਘ, ਰਤੀਆ ਤੋਂ ਮੁਖਤਿਆਰ ਸਿੰਘ ਬਾਜ਼ੀਗਰ ਅਤੇ ਆਦਮਪੁਰ ਤੋਂ ਭੁਪਿੰਦਰ ਬੈਣੀਵਾਲ ਨੂੰ ਉਮੀਦਵਾਰ ਬਣਾਇਆ ਹੈ। ਆਮ ਆਦਮੀ ਪਾਰਟੀ ਨੇ ਰਤੀਆ ਵਿਧਾਨ ਸਭਾ ਹਲਕੇ ਤੋਂ ਦੋ ਦਿਨ ਪਹਿਲਾਂ ਭਾਰਤੀ ਜਨਤਾ ਪਾਰਟੀ ਛੱਡ ਕੇ ਸਾਬਕਾ ਪੰਚਾਇਤ ਸੰਮਤੀ ਚੇਅਰਪਰਸਨ ਦੇ ਨੁਮਾਇੰਦੇ ਮੁਖਤਿਆਰ ਸਿੰਘ ਬਾਜ਼ੀਗਰ ਨੂੰ ਟਿਕਟ ਦਿੱਤੀ ਹੈ। ਪਿੰਡ ਹਿਜੜਾਵਾਂ ਕਲਾਂ ਦੇ ਰਹਿਣ ਵਾਲੇ 55 ਸਾਲਾ ਮੁਖ਼ਤਿਆਰ ਸਿੰਘ ਬਾਜ਼ੀਗਰ ਪਿਛਲੇ 30 ਸਾਲਾਂ ਤੋਂ ਸਿਆਸਤ ਵਿੱਚ ਹਨ।

Related Post