ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-10 ਵਿੱਚ ਕੋਠੀ ’ਤੇ ਗ੍ਰੇਨੇਡ ਨਾਲ ਹਮਲਾ ਕਰਨ ਵਾਲੇ ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਵਿਸ਼ਾਲ ਮਸੀਹ ਅਤੇ ਰੋਹਿਨ ਮਸੀਹ ਵਜੋਂ ਹੋਈ ਹੈ।ਮੁਲਜ਼ਮ ਰੋਹਨ ਮਸੀਹ ਵਾਸੀ ਅੰਮ੍ਰਿਤਸਰ ਦਾ ਨਾਂ ਰਾਮਦਾਸ ਹੈ, ਜਿਸ ਨੂੰ ਪੁਲੀਸ ਟੀਮਾਂ ਚੰਡੀਗੜ੍ਹ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਣ ਤੋਂ ਪਹਿਲਾਂ ਅੰਮ੍ਰਿਤਸਰ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਜਿਸਤੋਂ ਬਾਅਦ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਮੈਡੀਕਲ ਕਰਵਾਇਆ ਗਿਆ ਅਤੇ ਫਿਰ ਚੰਡੀਗੜ੍ਹ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਇਆ।
