ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਅੰਬਾਲਾ ਨਾਲ ਲਗਦੇ ਪਟਿਆਲਾ ਦੇ ਖੇਤਰਾਂ 'ਚ ਡਰਾਈ ਡੇਅ ਸਬੰਧੀ ਹੁਕਮ ਜਾਰੀ
- by Jasbeer Singh
- October 3, 2024
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਅੰਬਾਲਾ ਨਾਲ ਲਗਦੇ ਪਟਿਆਲਾ ਦੇ ਖੇਤਰਾਂ 'ਚ ਡਰਾਈ ਡੇਅ ਸਬੰਧੀ ਹੁਕਮ ਜਾਰੀ ਪਟਿਆਲਾ, 3 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਬਾਲਾ ਨਾਲ ਲਗਦੇ ਪਟਿਆਲਾ ਜ਼ਿਲ੍ਹੇ ਦੀ ਸੀਮਾ ਅੰਦਰ 8 ਕਿਲੋਮੀਟਰ ਦੇ ਏਰੀਏ ਵਿੱਚ ਮਿਤੀ 3 ਅਕਤੂਬਰ 2024 ਸ਼ਾਮ 6 ਵਜੇ ਤੋਂ ਮਿਤੀ 5 ਅਕਤੂਬਰ 2024 ਸ਼ਾਮ 5 ਵਜੇ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 8 ਅਕਤੂਬਰ 2024 ਨੂੰ ਵੋਟਾਂ ਦਾ ਨਤੀਜਾ ਘੋਸ਼ਿਤ ਹੋਣ ਤੱਕ ਡਰਾਈ ਡੇਅ ਦੇ ਹੁਕਮ ਜਾਰੀ ਕੀਤੀ ਹਨ। ਇਸ ਦੌਰਾਨ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ । ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿੱਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਹੋਵੇਗੀ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦਫ਼ਤਰ ਡਿਪਟੀ ਕਮਿਸ਼ਨਰ ਅੰਬਾਲਾ ਵੱਲੋਂ ਜ਼ਿਲ੍ਹਾ ਅੰਬਾਲਾ ਦੇ ਨਾਲ ਲਗਦੇ ਪਟਿਆਲਾ ਜ਼ਿਲ੍ਹੇ ਦੀਆਂ ਸੀਮਾ ਅੰਦਰ 8 ਕਿਲੋਮੀਟਰ ਤੱਕ ਦੇ ਏਰੀਆ ਵਿੱਚ ਮਿਤੀ 3 ਅਕਤੂਬਰ 2024 ਸ਼ਾਮ 6 ਵਜੇ ਤੋਂ ਮਿਤੀ 5 ਅਕਤੂਬਰ 2024 ਸ਼ਾਮ 5 ਵਜੇ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 8 ਅਕਤੂਬਰ 2024 ਨੂੰ ਵੋਟਾਂ ਦਾ ਨਤੀਜਾ ਘੋਸ਼ਿਤ ਹੋਣ ਤੱਕ ਡਰਾਈ ਡੇਅ ਘੋਸ਼ਿਤ ਕਰਨ ਦੀ ਬੇਨਤੀ ਕੀਤੀ ਗਈ ਹੈ, ਜਿਸ ਤਹਿਤ ਇਹ ਹੁਕਮ ਜਾਰੀ ਕੀਤੇ ਗਏ ਹਨ।
