post

Jasbeer Singh

(Chief Editor)

Patiala News

ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੇ ਪ੍ਰਬੰਧ ਨੂੰ ਸੁਚਾਰੂ ਰੱਖਣ ਲਈ ਕੀਤੀ ਪ੍ਰਬੰਧਕਾਂ ਨੇ ਬੈਠਕ

post-img

ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੇ ਪ੍ਰਬੰਧ ਨੂੰ ਸੁਚਾਰੂ ਰੱਖਣ ਲਈ ਕੀਤੀ ਪ੍ਰਬੰਧਕਾਂ ਨੇ ਬੈਠਕ ਸਿੱਖ ਸਭਾਵਾਂ ਤੇ ਪ੍ਰਬੰਧਕਾਂ ਨੇ ਮੈਨੇਜਰ ਭਾਗ ਸਿੰਘ ਨੂੰ ਕੀਤਾ ਸਨਮਾਨਤ ਪਟਿਆਲਾ 29 ਮਾਰਚ : ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸਮੂਹ ਸਟਾਫ ਮੈਂਬਰਾਂ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜਥਾ ਸੁਸਾਇਟੀ ਦੇ ਅਹੁਦੇਦਾਰਾਂ ਨੇ ਨਵ ਨਿਯੁਕਤ ਮੈਨੇਜਰ ਭਾਗ ਸਿੰਘ ਨੂੰ ਸਨਮਾਨਤ ਕੀਤਾ ਗਿਆ। ਗੁਰਦੁਆਰਾ ਪ੍ਰਬੰਧ ਨੂੰ ਸੁਚਾਰੂ ਤੇ ਬੇਹਤਰੀਨ ਬਣਾਉਣ ਲਈ ਅੱਜ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮੈਨੇਜਰ ਭਾਗ ਸਿੰਘ, ਮੀਤ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਦੀ ਅਗਵਾਈ ਵਿਚ ਸਮੂਹ ਸਟਾਫ ਮੈਂਬਰਾਂ ਨਾਲ ਬੈਠਕ ਕੀਤੀ ਗਈ, ਜਿਸ ਵਿਚ ਸਿੱਖ ਸਭਾਵਾਂ ਤੇ ਜਥੇਬੰਦੀਆਂ ਦੇ ਨੁਮਾਇੰਦੇ ਆਦਿ ਸ਼ਾਮਲ ਸਨ। ਮੈਨੇਜਰ ਭਾਗ ਸਿੰਘ ਚੌਹਾਨ ਨੇ ਕਿਹਾ ਕਿ ਗੁਰੂ ਘਰ ਪ੍ਰਤੀ ਵੱਡੀ ਆਸਥਾ ਹੋਣ ਕਰਕੇ ਸ਼ਹਿਰ ਤੇ ਦੂਰ ਦੁਰਾਡੇ ਤੋਂ ਅਕਸਰ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਪੁੱਜਦੀਆਂ ਹਨ, ਇਸ ਕਰਕੇ ਗੁਰੂ ਘਰ ਦੇ ਲੰਗਰਾਂ, ਕੜਾਹ ਪ੍ਰਸ਼ਾਦ ਤੇ ਜੋੜੇ ਘਰ ਵਿਚ ਪ੍ਰਬੰਧ ਨੂੰ ਹੋਰ ਵਧੇਰੇ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੇ ਮੀਤ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਤੇ ਸਮੂਹ ਸਟਾਫ ਮੈਂਬਰਾਂ ਨੇ ਨਵ ਨਿਯੁਕਤ ਮੈਨੇਜਰ ਭਾਗ ਸਿੰਘ ਚੌਹਾਨ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ ਵੀ ਭੇਂਟ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜਥੇ ਦੇ ਪ੍ਰਧਾਨ ਪ੍ਰੇਮ ਸਿੰਘ, ਸੁਰਿੰਦਰਪਾਲ ਸਿੰਘ ਚੱਢਾ, ਸਿਮਰਨ ਗਰੇਵਾਲ, ਤਰਲੋਕ ਸਿੰਘ ਤੌਰਾ, ਹਰਵਿੰਦਰ ਸਿੰਘ ਕਾਹਲਵਾਂ, ਵਰਿੰਦਰ ਸਿੰਘ ਗੋਲਡੀ ਅਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।

Related Post