post

Jasbeer Singh

(Chief Editor)

Patiala News

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਬਸੰਤ ਪੰਚਮੀ ਦੇ ਜੋੜ ਮੇਲ ਸਬੰਧੀ ਪ੍ਰਬੰਧਕਾਂ ਨੇ ਲਿਆ ਜਾਇਜ਼ਾ

post-img

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਬਸੰਤ ਪੰਚਮੀ ਦੇ ਜੋੜ ਮੇਲ ਸਬੰਧੀ ਪ੍ਰਬੰਧਕਾਂ ਨੇ ਲਿਆ ਜਾਇਜ਼ਾ ਬਸੰਤ ਪੰਚਮੀ ਦੇ ਜੋੜ ਮੇਲ ਨੂੰ ਸਮਰਪਿਤ ਭਲਕੇ ਆਰੰਭ ਹੋਣਗੇ ਸ੍ਰੀ ਅਖੰਡ ਦੇ ਪਾਠ ਪਟਿਆਲਾ 30 ਜਨਵਰੀ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਏ ਜਾਣ ਵਾਲੇ ਬਸੰਤ ਪੰਚਮੀ ਦੇ ਜੋੜ ਮੇਲ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਚੱਲ ਰਹੀਆਂ ਤਿਆਰੀਆਂ ਸਬੰਧੀ ਜਾਇਜ਼ਾ ਲਿਆ ਗਿਆ । ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਸਬੰਧੀ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਣਗੇ ਸਮਾਗਮਾਂ ਦੀ ਆਰੰਭਤਾ ਹੋ ਜਾਵੇਗੀ। ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ 31 ਜਨਵਰੀ ਤੋਂ ਸਮਾਗਮਾਂ ਦੀ ਆਰੰਭਤਾ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਕਵੀ ਦਰਬਾਰ, ਗੁਰਮਤਿ ਸਮਾਗਮ ਅਤੇ ਢਾਡੀ ਦਰਬਾਰ ਵੀ ਹੋਵੇਗਾ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਹਜੂਰੀ ਰਾਗੀ ਵੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ । ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਬਸੰਤ ਜੋੜ ਮੇਲ ਦੌਰਾਨ ਬਸੰਤ ਰਾਗ ਕੀਰਤਨ ਦਰਬਾਰ ਵੀ ਕਰਵਾਇਆ ਜਾਵੇਗਾ । ਗੁਰਦੁਆਰਾ ਕੰਪਲੈਕਸ ਅੰਦਰ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਕਿਉਂਕਿ ਪੰਚਮੀ ਦਾ ਸਾਲਾਨਾ ਦਿਹਾੜਾ ਹੋਣ ਕਰਕੇ ਦੂਰ ਦੁਰਾਡੇ ਤੋਂ ਵੱਡੀ ਗਿਣਤੀ ਵਿਚ ਗੁਰੂ ਘਰ ਮੱਥਾ ਟੇਕਣ ਪੁੱਜਦੀ ਹੈ । ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਅੰਦਰ ਸਜਾਵਟੀ ਦੀਪਮਾਲਾ ਕੀਤੀ ਗਈ ਹੈ ਇਥੋਂ ਤੱਕ ਕਿ ਗੁਰਦੁਆਰਾ ਸਾਹਿਬ ਅੰਦਰ ਆਯੋਜਿਤ ਹੋਣ ਵਾਲੇ ਸਮਾਗਮਾਂ ਵਿਚ ਵੱਖ ਵੱਖ ਤਰ੍ਹਾਂ ਦੇ ਫੁੱਲਾਂ ਦੀ ਸਜਾਵਟ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਅੰਦਰ ਵੱਖ ਵੱਖ ਸਿੱਖ ਸਭਾਵਾਂ, ਸੁਸਾਇਟੀਆਂ ਵੱਲੋਂ ਸੰਗਤਾਂ ਲਈ ਅਤੁੱਟ ਲਗਾਏ ਜਾਣਗੇ, ਜਿਨ੍ਹਾਂ ਨੂੰ ਵੱਖ ਵੱਖ ਥਾਵਾਂ ਨਿਰਧਾਰਤ ਕੀਤੀਆਂ ਹਨ । ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅਜਿਹੇ ਕਾਰਜ ਮੁਕੰਮਲ ਹੋਣਗੇ, ਜੋ ਸੰਗਤਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੌਰਾਨ ਵੱਡੀ ਗਿਣਤੀ ਵਿਚ ਗੁਰੂ ਘਰ ਪੁੱਜ ਕੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀ. ਮੈਨੇਜਰ ਜਸਵਿੰਦਰ ਸਿੰਘ ਭਾਈ ਮਨਦੀਪ ਸਿੰਘ ਭਲਵਾਨ, ਭਾਈ ਸਰਬਜੀਤ ਸਿੰਘ, ਭਾਈ ਜਸਦੀਪ ਸਿੰਘ, ਭਾਈ ਜਗਮੀਤ ਸਿੰਘ ਖਾਲਸਾ, ਭਾਈ ਹਰਵਿੰਦਰ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ ।

Related Post